ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਬੀਐੱਮਬੀ ਵੱਲੋਂ ਪੌਂਗ ਡੈਮ ਦੇ 50 ਸਾਲ ਪੂਰੇ ਹੋਣ ’ਤੇ ਸਮਾਗਮ

07:37 AM Jul 02, 2024 IST
ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਦਾ ਸਨਮਾਨ ਕਰਦੇ ਹੋਏ ਮਨੋਜ ਤ੍ਰਿਪਾਠੀ ਤੇ ਹੋਰ।

ਪੱਤਰ ਪ੍ਰੇਰਕ
ਤਲਵਾੜਾ, 1 ਜੁਲਾਈ
ਇੱਥੇ ਪੌਂਗ ਡੈਮ ਦੇ ਨਿਰਮਾਣ ਦੇ 50 ਸਾਲ ਪੂਰੇ ਹੋਣ ’ਤੇ ਭਾਖੜਾ ਬਿਆਸ ਪ੍ਰਬੰਧਕ ਬੋਰਡ (ਬੀਬੀਐੱਮਬੀ) ਵੱਲੋਂ ਇੱਕ ਨਿੱਜੀ ਪੈਲੇਸ ’ਚ ਸਮਾਗਮ ਕੀਤਾ ਗਿਆ। ਗੋਲਡਨ ਜੁਬਲੀ ਦੇ ਰਸਮੀ ਆਯੋਜਨ ’ਚ ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ’ਚ ਬੀਬੀਐੱਮਬੀ ਡੀਏਵੀ ਸਕੂਲ ਤਲਵਾੜਾ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਉਦਘਾਟਨੀ ਭਾਸ਼ਣ ਦਾ ਆਗਾਜ਼ ਚੇਅਰਮੈਨ ਤ੍ਰਿਪਾਠੀ ਨੇ ਪੌਂਗ ਡੈਮ ਦੇ ਨਿਰਮਾਣ ਕਾਰਜ ਦੌਰਾਨ ਜਾਨਾਂ ਗਵਾਉਣ ਵਾਲਿਆਂ ਨੂੰ ਚੇਤੇ ਕਰਦਿਆਂ ਸ਼ਰਧਾਂਜਲੀ ਦੇਣ ਨਾਲ ਕੀਤਾ, ਉਪਰੰਤ ਉਨ੍ਹਾਂ ਪੌਂਗ ਡੈਮ ਦੀ 50ਵੀਂ ਵਰ੍ਹੇਗੰਢ ’ਤੇ ਬੀਬੀਐੱਮਬੀ ਪਰਿਵਾਰ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਚੇਅਰਮੈਨ ਤ੍ਰਿਪਾਠੀ ਨੇ 30 ਜੂਨ 1974 ਨੂੰ ਪੌਂਗ ਡੈਮ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੌਂਗ ਡੈਮ ਦਾ ਗੋਲਡਨ ਜੁਬਲੀ ਸਮਾਰੋਹ ਨਵੰਬਰ ਜਾਂ ਦਸੰਬਰ ਵਿੱਚ ਪ੍ਰਧਾਨ ਮੰਤਰੀ ਦਫਤਰ ਤੋਂ ਸਮਾਂ ਮਿਲਣ ਉਪਰੰਤ ਤਲਵਾੜਾ ਵਿਖੇ ਸ਼ਾਨੋ ਸ਼ੌਕਤ ਨਾਲ ਕਰਵਾਇਆ ਜਾਵੇਗਾ। ਇਸ ਮੌਕੇ ਸਰਵੋਤਮ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਮੁਲਾਜ਼ਮਾਂ ਆਦਿ ਨੂੰ ਚੇਅਰਮੈਨ ਵੱਲੋਂ ਸਨਮਾਨਿਤ ਕੀਤਾ ਗਿਆ।

Advertisement

Advertisement
Advertisement