For the best experience, open
https://m.punjabitribuneonline.com
on your mobile browser.
Advertisement

ਬੀਸੀਏ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ

07:25 AM Jul 09, 2024 IST
ਬੀਸੀਏ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ
ਹੋਣਹਾਰ ਵਿਦਿਆਰਥੀ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਤੇ ਸਟਾਫ।
Advertisement

ਜਲੰਧਰ:

Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀਸੀਏ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਵਿਨੈ ਨੇ 10 ਵਿਚੋਂ 8.73 ਸੀਜੀਪੀਏ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀ, ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement