ਬੀਸੀਏ: ਵਿਦਿਆਰਥਣ ਲਵਪ੍ਰੀਤ ਕੌਰ 86 ਫੀਸਦੀ ਅੰਕਾਂ ਨਾਲ ਅੱਵਲ
ਭੁੱਚੋ ਮੰਡੀ: ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ (ਬਠਿੰਡਾ) ਦਾ ਬੀਸੀਏ ਭਾਗ-ਪਹਿਲਾ (ਸਮੈੱਸਟਰ-ਪਹਿਲਾ) ਦਾ ਨਤੀਜਾ ਸੌ ਫੀਸਦੀ ਰਿਹਾ। ਇਸ ਵਿੱਚ ਕਾਲਜ ਦੀ ਵਿਦਿਆਰਥਣ ਲਵਪ੍ਰੀਤ ਕੌਰ (86 ਫੀਸਦੀ) ਸੇਮਾਂ ਕਲਾਂ ਨੇ ਕਾਲਜ ਵਿੱਚੋਂ ਪਹਿਲਾ, ਮੁਸਕਾਨ ਕੌਰ (85.5 ਫੀਸਦੀ) ਪੂਹਲੀ ਨੇ ਦੂਜਾ , ਸਿਮਰਨ ਕੌਰ (84.5 ਫੀਸਦੀ) ਰਾਏ ਖਾਨਾ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਐਮਡੀ ਲਖਵੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਡਿਗਰੀ ਕਾਲਜ ਦੇ ਪ੍ਰਿੰਸੀਪਲ ਪ੍ਰੋ. ਅਮਨਿੰਦਰ ਕੌਰ ਅਤੇ ਐਜੂਕੇਸ਼ਨ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਦਿਨੇਸ਼ ਕੁਮਾਰ ਅਨੁਸਾਰ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ। ਇਸ ਮੌਕੇ ਪ੍ਰੋ. ਸੁਖਦੀਪ ਕੌਰ, ਪ੍ਰੋ. ਰੁਚਿਕਾ, ਪ੍ਰੋ. ਸੁਮਨ, ਪ੍ਰੋ. ਵਰਿੰਦਰ ਸਿੰਘ, ਪ੍ਰੋ. ਮੋਨਿਕਾ ਗਰਗ, ਪ੍ਰੋ. ਰੁਪਿੰਦਰ ਸਿੰਘ, ਪ੍ਰੋ. ਸੁਖਦੀਪ ਕੌਰ (ਪੰਜਾਬੀ), ਪ੍ਰੋ. ਲਖਵੀਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਗੁਰਪ੍ਰੀਤ ਰਾਮ, ਪ੍ਰੋ. ਦਲਜੀਤ ਕੌਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਮਨੀਸ਼ਾ ਅਤੇ ਪ੍ਰੋ. ਕਰਮਵੀਰ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ