For the best experience, open
https://m.punjabitribuneonline.com
on your mobile browser.
Advertisement

ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਬੀਡੀਪੀਓ ਕਾਬੂ

07:56 AM Apr 13, 2024 IST
ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਬੀਡੀਪੀਓ ਕਾਬੂ
Advertisement

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 12 ਅਪਰੈਲ
ਵਿਜੀਲੈਂਸ ਨੇ ਪੱਖੋਵਾਲ ਵਿੱਚ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਗੁਰਮੁਖ ਸਿੰਘ ਨੂੰ ਤੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਐੱਸ.ਐੱਸ.ਪੀ ਰਾਵਿੰਦਰਪਾਲ ਸਿੰਘ ਸੰਧੂ ਅਨੁਸਾਰ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਬੀਡੀਪੀਓ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਬੀਡੀਪੀਓ ਗੁਰਮੁਖ ਸਿੰਘ ਵੱਲੋਂ ਸ਼ਿਕਾਇਤਕਰਤਾ ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖ਼ਾਹ ਜਾਰੀ ਕਰਨ ਬਦਲੇ ਪੈਂਤੀ ਹਜ਼ਾਰ ਰੁਪਏ ਮੰਗੇ ਜਾ ਰਹੇ ਸਨ। ਸ਼ਿਕਾਇਤਕਰਤਾ ਅਨੁਸਾਰ ਉਨ੍ਹਾਂ ਨੇ ਤੀਹ ਹਜ਼ਾਰ ਰੁਪਏ ਇਕੱਠੇ ਕਰਕੇ ਇਸ ਦੀ ਸੂਚਨਾ ਵਿਜੀਲੈਂਸ ਨੂੰ ਦਿੱਤੀ ਅਤੇ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗੁਰਮੁਖ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਐੱਸਐੱਸਪੀ ਅਨੁਸਾਰ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×