ਬੀਡੀਪੀਓ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਸ਼ੁਰੂ
10:51 AM Aug 21, 2020 IST
ਪੱਤਰ ਪ੍ਰੇਰਕ
ਦੇਵੀਗੜ੍ਹ, 20 ਅਗਸਤ
Advertisement
ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਭੁਨਰਹੇੜੀ ਵਿੱਚ ਸਮੂਹ ਕਲੈਰੀਕਲ ਅਤੇ ਫੀਲਡ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮੌਕੇ ਬਲਾਕ ਪ੍ਰਧਾਨ ਹਰਲਾਲ ਸਿੰਘ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਦੌਰਾਨ ਮੁਜ਼ਾਹਰੇ ਕਰ ਚੁੱਕੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਨਹੀਂ ਸੁਣੀ ਗਈ। ਹੁਣ ਸਾਡੇ ਸਮੂਹ ਕਲੈਰੀਕਲ ਅਤੇ ਫੀਲਡ ਮੁਲਾਜ਼ਮ ਕਲਮ ਛੋੜ ਹੜਤਾਲ ’ਤੇ ਹਨ। ਉਨ੍ਹਾਂ ਕਿਹਾ ਮੁਲਾਜ਼ਮ ਮੋਬਾਈਲ ਭੱਤੇ ਵਿੱਚ 50 ਫੀਸਦੀ ਕਟੌਤੀ ਕਰਨਾ, ਵਿਕਾਸ ਟੈਕਸ ਪ੍ਰਤੀ ਮਹੀਨਾ 200 ਰੁਪਏ ਵਧਾ ਕੇ 1650 ਰੁਪਏ ਕਰਨਾ, ਡੀ.ਏ. ਦੀਆਂ ਕਿਸ਼ਤਾਂ ਬੰਦ ਕਰਨਾ, ਪੁਰਾਣੀ ਪੈਨਸ਼ਨ ਬਹਾਲ ਨਾ ਕਰਨਾ, ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਪੱਕਾ ਨਾ ਕਰਨਾ ਅਤੇ ਮੌਨਟੇਕ ਸਿੰਘ ਆਹਲੂਵਾਲੀਆ ਦੀ ਰਿਪੋਰਟ ਨੂੰ ਲਾਗੂ ਨਾ ਕਰਨਾ ਆਦਿ ਦਾ ਯੂਨੀਅਨ ਵੱਲੋਂ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨਾਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Advertisement
Advertisement