ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਰੇਗਾ ਕਾਮਿਆਂ ਵੱਲੋਂ ਬੀਡੀਪੀਓ ਦਫ਼ਤਰ ਦਾ ਘਿਰਾਓ

07:58 AM Apr 17, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਮਹਿੰਦਰ ਸਿੰਘ ਰੱਤੀਆਂ
ਮੋਗਾ, 16 ਅਪਰੈਲ
ਇੱਥੇ ਨਰੇਗਾ ਕਾਮਿਆਂ ਨੇ ਬੀਡੀਪੀਓ ਦਫ਼ਤਰ ਦਾ ਘਿਰਾਓ ਕਰਕੇ ਰੁਜ਼ਗਾਰ ਤੇ ਬਕਾਇਆ ਮਜ਼ਦੂਰੀ ਲਈ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਝੰਡੇ ਹੇਠ ਨਰੇਗਾ ਕਾਮਿਆਂ ਨੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਫੈਲੇ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਅਤੇ ਨਰੇਗਾ ਨੂੰ ਪਾਰਦਰਸ਼ੀ ਢੰਗ ਨਾਲ ਚਲਾਉਣ ਦੀ ਮੰਗ ਕੀਤੀ। ਯੂਨੀਅਨ ਦੇ ਮੁੱਖ ਸਲਾਹਕਾਰ ਸਾਥੀ ਜਗਰੂਪ ਅਤੇ ਸੀਪੀਆਈ ਜ਼ਿਲ੍ਹਾ ਸਕੱਤਰ ਕਾ. ਕੁਲਦੀਪ ਭੋਲਾ, ਸ਼ੇਰ ਸਿੰਘ ਦੌਲਤਪੁਰਾ, ਕਰਮਵੀਰ ਕੌਰ ਬੱਧਨੀ, ਸਰਬਜੀਤ ਕੌਰ ਖੋਸਾ, ਸਵਰਾਜ ਸਿੰਘ ਢੁੱਡੀਕੇ ਨੇ ਕਿਹਾ ਕਿ ਨਰੇਗਾ ਤਹਿਤ ਪੂਰਾ ਸੌ ਦਿਨ ਕੰਮ ਦਿੱਤਾ ਜਾਵੇ ਅਤੇ ਕੀਤੇ ਕੰਮ ਦੇ ਪੂਰੇ ਪੈਸੇ ਦਿੱਤੇ ਜਾਣ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਾਲ ਲਗਾਤਾਰ ਮੀਟਿੰਗਾਂ ਦੇ ਬਾਵਜੂਦ ਨਰੇਗਾ ਬਾਰੇ ਰਵੱਈਆ ਨਾਂਹ ਪੱਖੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਦੀਆਂ ਸਰਕਾਰਾਂ ਕਿਰਤੀ ਲੋਕਾਂ ਨਾਲ ਧਰੋਹ ਕਮਾ ਰਹੀਆਂ ਹਨ, ਜਿਸ ਦਾ ਖਮਿਆਜਾ ਚੋਣਾਂ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਨੂੰ ਮੁੱਖ ਰੱਖਦਿਆਂ ਇਸ ਨੂੰ ਵਧਾ ਕੇ 1000 ਰੁਪਏ ਕੀਤਾ ਜਾਵੇ ਅਤੇ 100 ਦਿਨ ਕੰਮ ਦੀ ਗਾਰੰਟੀ ਵਧਾ ਕੇ 200 ਦਿਨ ਕੀਤਾ ਜਾਵੇ ਤੇ ਹੋਰ ਲਟਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।

Advertisement

Advertisement
Advertisement