ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਟਾਫ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਬੀਡੀਪੀਓ ਮੁਅੱਤਲ

07:56 AM Jul 11, 2024 IST

ਅਜੇ ਮਲਹੋਤਰਾ
ਸ੍ਰੀ ਫ਼ਤਹਿਗੜ੍ਹ ਸਾਹਿਬ, 10 ਜੁਲਾਈ
ਦਫ਼ਤਰ ਦੇ ਸਟਾਫ ਨਾਲ ਬਦਸਲੂਕੀ ਕਰਨ ਅਤੇ ਰਿਸ਼ਵਤ ਮੰਗਣ ਦੇ ਕਥਿਤ ਦੋਸ਼ਾਂ ਦੇ ਮਾਮਲੇ ਵਿੱਚ ਬੀਡੀਪੀਓ ਸਰਹਿੰਦ ਰਮੇਸ਼ ਕੁਮਾਰ ਨੂੰ ਮੁਅੱਤਲ ਕੀਤਾ ਗਿਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ (ਆਈਏਐੱਸ) ਵੱਲੋਂ ਜਾਰੀ ਹੁਕਮਾਂ ’ਤੇ ਰਮੇਸ਼ ਕੁਮਾਰ ਨੂੰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ| ਹੁਕਮਾਂ ਦੀ ਕਾਪੀ ਅਨੁਸਾਰ ਬੀਡੀਪੀਓ ਦਫਤਰ ਖੇੜਾ ਦੇ ਸੀਨੀਅਰ ਸਹਾਇਕ (ਲੇਖਾ) ਚੰਦ ਸਿੰਘ ਨੂੰ ਬੀਡੀਪੀਓ ਸਰਹਿੰਦ ਦਾ ਚਾਰਜ ਸੰਭਾਲਣ ਦੀ ਹਦਾਇਤ ਕੀਤੀ ਗਈ ਹੈ ਤੇ ਉਨ੍ਹਾਂ ਅੱਜ ਅਹੁਦਾ ਸੰਭਾਲ ਲਿਆ ਹੈ। ਕਰਮਚਾਰੀ ਤੇ ਅਧਿਕਾਰੀ ਮੁਅੱਤਲ ਕੀਤੇ ਬੀਡੀਪੀਓ ਰਮੇਸ਼ ਕੁਮਾਰ ਵਤੀਰੇ ਤੋਂ ਕਥਿਤ ਤੌਰ ’ਤੇ ਤੰਗ ਆ ਕੇ ਬੀਤੀ 5 ਜੁਲਾਈ ਨੂੰ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ ਸਨ।

Advertisement

Advertisement