ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਆਸ ਦਰਿਆ ਵੱਲੋਂ ਜ਼ਮੀਨ ਨੂੰ ਢਾਹ ਲਾਉਣੀ ਸ਼ੁਰੂ

10:14 AM Jul 08, 2024 IST
ਦਰਿਆ ਕੰਢੇ ਖੜ੍ਹੇ ਜਾਣਕਾਰੀ ਦਿੰਦੇ ਹੋਏ ਪਿੰਡ ਧੂੰਦਾ ਦੇ ਕਿਸਾਨ।

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 7 ਜੁਲਾਈ
ਮੀਂਹ ਕਾਰਨ ਬਿਆਸ ਦਰਿਆ ਦਾ ਪੱਧਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਦਰਿਆ ਦੇ ਪਾਣੀ ਨੇ ਕਿਸਾਨਾਂ ਦੀ ਜ਼ਮੀਨ ਨੂੰ ਢਾਹ ਲਾਉਣੀ ਸ਼ੁਰੂ ਕਰ ਦਿੱਤੀ ਹੈ। ਪਾਣੀ ਦੇ ਵਧਦੇ ਪੱਧਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਧੂੰਦਾ ਦੇ ਕਿਸਾਨਾਂ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਕਿਸਾਨ ਰਸ਼ਪਾਲ ਸਿੰਘ, ਮਲਕੀਤ ਸਿੰਘ, ਵਰਿਆਮ ਸਿੰਘ, ਤਰਲੋਚਨ ਸਿੰਘ, ਯਾਦਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਬਿਆਸ ਦਰਿਆ ਵਿੱਚ ਹਰ ਸਾਲ ਪਾਣੀ ਦਾ ਪੱਧਰ ਵੱਧਣ ਕਾਰਨ ਉਨ੍ਹਾਂ ਦੀ ਜ਼ਮੀਨ ਬਿਆਸ ਦਰਿਆ ਦੀ ਭੇਟ ਚੜ੍ਹ ਰਹੀ ਹੈ। ਉੱਥੇ ਹੀ ਦਿਨੋਂ-ਦਿਨ ਵੱਧ ਰਹੇ ਪਾਣੀ ਦੇ ਪੱਧਰ ਕਾਰਨ ਪਿੰਡ ਵਿੱਚ ਹੜ੍ਹ ਆਉਣ ਦਾ ਖਦਸ਼ਾ ਬਣਿਆ ਹੋਇਆ ਹੈ। ਕਿਸਾਨ ਗੁਰਪ੍ਰਤਾਪ ਸਿੰਘ, ਸਤਨਾਮ ਸਿੰਘ, ਆਤਮਾ ਸਿੰਘ, ਪੂਰਨ ਸਿੰਘ ਨੇ ਆਖਿਆ ਕਿ ਦਰਿਆ ਬਿਆਸ ਕਾਰਨ ਹਰ ਸਾਲ ਹੁੰਦੇ ਨੁਕਸਾਨ ਦਾ ਜਾਇਜ਼ਾ ਲੈਣ ਪ੍ਰਸ਼ਾਸਨ ਦੇ ਅਧਿਕਾਰੀ ਆਉਂਦੇ ਤਾਂ ਹਨ ਪਰ ਕੋਈ ਉਨ੍ਹਾਂ ਦੀ ਸਮੱਸਿਆ ਦਾ ਸਥਾਈ ਹੱਲ ਨਹੀ ਕਰਦਾ। ਕਿਸਾਨਾਂ ਨੇ ਆਖਿਆ ਕਿ ਅਜੇ ਤੱਕ ਉਨ੍ਹਾਂ ਨੂੰ ਪਿਛਲੇ ਦੋ ਸਾਲਾ ਦਾ ਮੁਆਵਜ਼ਾ ਤੱਕ ਨਹੀਂ ਮਿਲਿਆ। ਕਿਸਾਨਾਂ ਨੇ ਆਖਿਆ ਕਿ ਹਰ ਸਾਲ ਸੈਂਕੜੇ ਏਕੜ ਫ਼ਸਲ ਦਰਿਆ ਦੀ ਮਾਰ ਹੇਠ ਆ ਜਾਂਦੀ ਹੈ। ਜਿਸ ਕਾਰਨ ਪਿੰਡ ਧੂੰਦਾ ਵਾਸੀਆ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਦਰਿਆ ਬਿਆਸ ਕੰਢੇ ਪੱਥਰ ਦੀਆਂ ਰੋਕਾ ਲਾ ਕੇ ਕਿਸਾਨਾਂ ਨੂੰ ਪਾਣੀ ਦੀ ਮਾਰ ਤੋਂ ਬਚਾਇਆ ਜਾਵੇ।

Advertisement

Advertisement
Advertisement