ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਟਮਾਰ ਮਾਮਲਾ: ਬਸਪਾ ਆਗੂਆਂ ਨੇ ਜਾਂਚ ਕਮੇਟੀ ’ਤੇ ਸਵਾਲ ਚੁੱਕੇ

06:46 AM Jun 21, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਜੂਨ
ਦੋ ਨੌਜਵਾਨਾਂ ਦੀ ਕੁੱਟਮਾਰ ਦੀ ਘਟਨਾ ਨੂੰ ਕਰੀਬ ਦੋ ਹਫ਼ਤੇ ਬੀਤ ਚੁੱਕੇ ਹਨ ਪਰ ਅਜੇ ਤੱਕ ਮਾਮਲਾ ਜਿਉਂ ਦਾ ਤਿਉਂ ਬਣਿਆ ਹੋਇਆ ਹੈ। ਮਜ਼ਦੂਰ ਜਥੇਬੰਦੀਆਂ ਵੱਲੋਂ ਘਟਨਾ ਦੀ ਜਾਂਚ ਲਈ ਤੱਥ ਖੋਜ ਕਮੇਟੀ ਬਣਾਈ ਗਈ ਸੀ ਜਿਸ ਨਾਲ ਮੀਟਿੰਗ ਹੋਣ ਤੋਂ ਬਾਅਦ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਆਪਣੀ ਜਥੇਬੰਦੀ ਦੇ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ ਤੇ ਹੋਰਨਾਂ ਖ਼ਿਲਾਫ਼ ਕੇਸ ਵਿੱਚ ਲਗਾਇਆ ਐੱਸਸੀਐੱਸਟੀ ਐਕਟ ਰੱਦ ਕਰਾਉਣ ਲਈ ਪੱਕਾ ਮੋਰਚਾ ਲਗਾਉਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ ਅਤੇ ਵੱਡਾ ਇਕੱਠ ਕਰ ਕੇ ਮਨਜੀਤ ਸਿੰਘ ਘਰਾਚੋਂ ਨੂੰ ਐੱਸਐੱਸਪੀ ਕੋਲ ਪੇਸ਼ ਕਰਨ ਦਾ ਉਲੀਕਿਆ ਪ੍ਰੋਗਰਾਮ ਵੀ ਮੁਲਤਵੀ ਕਰ ਦਿੱਤਾ ਸੀ।
ਭਾਵੇਂ ਤੱਥ ਖੋਜ ਕਮੇਟੀ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਬਹੁਜਨ ਸਮਾਜ ਪਾਰਟੀ ਵੱਲੋਂ ਤੱਥ ਖੋਜ ਕਮੇਟੀ ਨੂੰ ਰੱਦ ਕਰਦਿਆਂ ਇਸ ਭੁੂਮਿਕਾ ਉੱਪਰ ਸਵਾਲ ਖੜ੍ਹੇ ਕਰ ਦਿੱਤੇ ਹਨ। ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਜਾਰੀ ਬਿਆਨ ’ਚ ਕਿਹਾ ਹੈ ਕਿ ਇਹ ਤੱਥ ਖੋਜ ਕਮੇਟੀ ਸੁਪਰੀਮ ਕੋਰਟ, ਹਾਈ ਕੋਰਟ, ਪੰਜਾਬ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਹੀਂ ਬਣਾਈ ਗਈ ਅਤੇ ਨਾ ਹੀ ਇਸ ਕਮੇਟੀ ਦਾ ਮਜ਼ਦੂਰਾਂ ਨਾਲ ਕੋਈ ਸਬੰਧ ਨਹੀਂ ਹੈ ਸਗੋਂ ਇਹ ਕਮੇਟੀ ਕੁੱਟਮਾਰ ਦਾ ਸ਼ਿਕਾਰ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬਿਨਾਂ ਵਜ੍ਹਾ ਦੇਰੀ ਕਰਨ ਅਤੇ ਸਰਕਾਰ ਤੇ ਜਥੇਬੰਦੀ ਦੇ ਇਸ਼ਾਰੇ ’ਤੇ ਸੋਚੀ ਸਮਝੀ ਚਾਲ ਹੈ।
ਵੀਰ ਨੇ ਕਿਹਾ ਕਿ ਤੱਥ ਖੋਜ ਕਮੇਟੀ ’ਚ ਸ਼ਾਮਲ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਇੱਕ ਆਗੂ ਦੀ ਭੂਮਿਕਾ ਉਪਰ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਇਨਸਾਫ਼ ਪਸੰਦ ਜਥੇਬੰਦੀ ਹੋਵੇ, ਉਹ ਗਲਤ ਕੰਮ ਕਰਨ ਵਾਲੇ ਆਪਣੇ ਆਗੂ ਨੂੰ ਜਥਬੰਦੀ ਵਿਚੋਂ ਬਾਹਰ ਦਾ ਰਸਤਾ ਦਿਖਾਉਂਦੀ ਹੈ ਅਤੇ ਉਸਦੀ ਕੋਈ ਮੱਦਦ ਨਹੀਂ ਕਰਦੀ ਪਰੰਤੂ ਇਸ ਮਾਮਲੇ ’ਚ ਅਜਿਹਾ ਨਹੀਂ ਹੋ ਰਿਹਾ।
ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੀ ਇੱਕ ਸੂਬਾ ਪੱਧਰੀ ਮੀਟਿੰਗ ਜਲਦ ਹੀ ਬੁਲਾਈ ਜਾ ਰਹੀ ਹੈ ਜਿਸ ਵਿਚ ਕੁੱਟਮਾਰ ਦਾ ਸ਼ਿਕਾਰ ਦਲਿਤ ਨੌਜ਼ਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਫੈਸਲਾ ਲਿਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਤਹਿਤ ਦਰਜ ਕੇਸ ਵਿਚ ਲੋੜੀਂਦੇ ਕਿਸਾਨ ਆਗੂ ਤੇ ਹੋਰਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਉਧਰ ਤੱਥ ਖੋਜ ਕਮੇਟੀ ’ਚ ਸ਼ਾਮਲ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਲਗਾਏ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਕਮੇਟੀ ਵੱਲੋਂ ਕਰੀਬ 80 ਫੀਸਦੀ ਜਾਂਚ ਮੁਕੰਮਲ ਕਰ ਲਈ ਹੈ ਅਤੇ ਅਗਲੇ ਤਿੰਨ/ਚਾਰ ਦਿਨਾਂ ਵਿੱਚ ਜਾਂਚ ਪੂਰੀ ਕਰਕੇ ਜਨਤਕ ਕੀਤੀ ਜਾਵੇਗੀ। ਇਸ ਮਾਮਲੇ ’ਚ ਜੋ ਵੀ ਕਸੂਰਵਾਰ ਪਾਇਆ ਗਿਆ ਉਸਦੇ ਖ਼ਿਲਾਫ਼ ਡਟਾਂਗੇ।

Advertisement

Advertisement