ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੱਟਮਾਰ ਮਾਮਲਾ: ਕਿਸਾਨ ਜਥੇਬੰਦੀ ਦਾ ਵਫ਼ਦ ਜ਼ਿਲ੍ਹਾ ਪੁਲੀਸ ਮੁਖੀ ਨੂੰ ਮਿਲਿਅਾ

07:04 AM Jul 03, 2023 IST

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 2 ਜੁਲਾਈ
ਨੇੜਲੇ ਪਿੰਡ ਕਾਉਂਕੇ ਕਲਾਂ ’ਚ ਇਕ ਕਿਸਾਨ ਦੀ ਕੁੱਟਮਾਰ ਕਰ ਕੇ ਉਸ ਕੋਲੋਂ ਨਗਦੀ ਖੋਹਣ ਦੇ ਮਾਮਲੇ ’ਚ ਪੁਲੀਸ ਦੀ ਕਾਰਵਾਈ ’ਤੇ ਕਿਰਤੀ ਕਿਸਾਨ ਯੂਨੀਅਨ ਨੇ ਅਸੰਤੁਸ਼ਟੀ ਜ਼ਾਹਿਰ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਦੀ ਅਗਵਾਈ ’ਚ ਇਕ ਵਫ਼ਦ ਮੁੜ ਜ਼ਿਲ੍ਹਾ ਪੁਲੀਸ ਮੁਖੀ ਨਵਨੀਤ ਸਿੰਘ ਬੈਂਸ ਨੂੰ ਮਿਲਿਆ ਅਤੇ ਮਾਮਲਾ ਉਨ੍ਹਾਂ ਦੇ ਧਿਆਨ ’ਚ ਲਿਆ ਕੇ ਬਿਨਾਂ ਪੱਖਪਾਤ ਤੋਂ ਕਾਰਵਾਈ ਦੀ ਮੰਗ ਕੀਤੀ। ਕਾਮਰੇਡ ਸੰਧੂ ਨੇ ਦੱਸਿਆ ਕਿ ਪਹਿਲਾਂ ਤਾਂ ਪੁਲੀਸ ਨੇ ਇਸ ਖੋਹ ਸਬੰਧੀ ਕਾਰਵਾਈ ਹੀ ਨਹੀਂ ਕੀਤੀ। ਇਸ ਮਗਰੋਂ ਪੁਲੀਸ ਨੇ ਕੇਸ ਦਰਜ ਤਾਂ ਕਰ ਲਿਆ ਪਰ ਤਫਤੀਸ਼ਕਰਤਾ ਨੇ ਖੋਹ ਨੂੰ ਕਥਿਤ ਖੁਰਦ ਬੁਰਦ ਕਰਨ ਦੇ ਮਕਸਦ ਨਾਲ ਆਪਣੇ ਕੋਲੋਂ ਹੀ ਜੋੜ ਦਿੱਤਾ ਕਿ ਮਾਮਲਾ ਸ਼ੱਕੀ ਲੱਗਦਾ ਹੈ। ਇਸ ਮੌਕੇ ਇਲਾਕਾ ਪ੍ਰਧਾਨ ਹਰਦੇਵ ਸਿੰਘ ਆਖਾੜਾ, ਬੂਟਾ ਸਿੰਘ ਸ਼ਾਮਲ ਸਨ।

Advertisement

Advertisement
Tags :
ਕਿਸਾਨਕੁੱਟਮਾਰਜਥੇਬੰਦੀਜ਼ਿਲ੍ਹਾਪੁਲੀਸਮਾਮਲਾਮਿਲਿਅਾਮੁਖੀਵਫ਼ਦ
Advertisement