ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੱਟਮਾਰ ਮਾਮਲੇ: ਪੁਲੀਸ ਵੱਲੋਂ 25 ਜਣਿਆਂ ਖ਼ਿਲਾਫ਼ ਕੇਸ ਦਰਜ

07:29 AM Aug 21, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਅਗਸਤ
ਵੱਖ ਵੱਖ ਥਾਣਿਆਂ ਦੀ ਪੁਲੀਸ ਵੱਲੋਂ ਲੜਾਈ, ਝਗੜਿਆਂ ਅਤੇ ਕੁੱਟਮਾਰ ਦੇ ਦੋਸ਼ ਹੇਠ 25 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਥਾਣਾ ਸਾਹਨੇਵਾਲ ਦੀ ਪੁਲੀਸ ਨੂੰ ਗਿਆਸਪੁਰਾ ਵਾਸੀ ਰਜਨੀਸ਼ ਪਾਂਡੇ ਨੇ ਦੱਸਿਆ ਕਿ ਉਹ ਸੰਦੀਪ ਮਾਰਕੀਟ ਢੰਡਾਰੀ ਕਲਾਂ ਸਥਿਤ ਆਪਣੇ ਕਲੀਨਿਕ ਵਿੱਚ ਬੈਠਾ ਸੀ ਤਾਂ ਸੂਰਜ, ਗੋਬਿੰਦ, ਆਯੂਸ਼ ਅਤੇ 7-8 ਅਣਪਛਾਤੇ ਵਿਅਕਤੀ ਕਲੀਨਿਕ ’ਤੇ ਆਏ ਅਤੇ ਮਿਲਕੇ ਉਸਦੀ ਕੁੱਟਮਾਰ ਕੀਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਦੀ ਵਜ੍ਹਾ ਰੰਜਿਸ਼ ਹੈ। ਥਾਣੇਦਾਰ ਗੁਰਮੁੁੱਖ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਸੂਰਜ, ਗੋਬਿੰਦ, ਆਯੂਸ਼ ਅਤੇ ਹੋਰ 7-8 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਥਾਣਾ ਡਾਬਾ ਦੀ ਪੁਲੀਸ ਨੂੰ ਮੁਹੱਲਾ ਨਿਊ ਗਗਨ ਨਗਰ ਵਾਸੀ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਆਪਣੇ ਘਰ ਮੌਜੂਦ ਸੀ ਤਾਂ ਅਕਸ਼ੇ ਬਾਵਾ, ਸੁੱਖ ਢਿੱਲੋਂ ਅਤੇ 10-12 ਅਣਪਛਾਤੇ
ਵਿਅਕਤੀ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਤੇ ਘਰ ’ਤੇ ਹਮਲਾ ਕਰ ਦਿੱਤਾ ਜਿਸ ’ਤੇ ਉਹ ਘਰ ਦੀ ਛੱਤ ’ਤੇ ਚੜ੍ਹ ਗਏ ਜਿਸ ਦੌਰਾਨ ਉਨ੍ਹਾਂ ਇੱਟਾਂ ਤੇ ਵੱਟੇ ਮਾਰੇ ਅਤੇ ਜਾਨੋਂ ਮਾਰਨ ਦੀਆ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਥਾਣੇਦਾਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲੀਸ ਵੱਲੋਂ ਅਕਸ਼ੇ ਬਾਵਾ, ਸੁੱਖ ਢਿੱਲੋਂ ਅਤੇ 10-12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁੱਢਲੀ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ ਹੈ।

Advertisement

Advertisement
Advertisement