ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਰਕ ’ਚ ਸ਼ਰਾਬ ਪੀਣ ਤੋਂ ਰੋਕਣ ’ਤੇ ਕੁੱਟਮਾਰ

08:30 AM Jun 04, 2024 IST
ਜਗਾਧਰੀ ਥਾਣੇ ਦੇ ਐੱਸਐੱਚਓ ਨੂੰ ਮਿਲਣ ਜਾਂਦੇ ਹੋਏ ਸਿੱਖ ਭਾਈਚਾਰੇ ਦੇ ਲੋਕ।

ਪੱਤਰ ਪ੍ਰੇਰਕ
ਯਮੁਨਾਨਗਰ, 3 ਜੂਨ
ਜਗਾਧਰੀ ਦੇ ਗੋਮਤੀ ਮੁਹੱਲੇ ਨੇੜੇ ਬਣਾਏ ਜਾ ਰਹੇ ਪਾਰਕ ਵਿੱਚ ਕੁੱਝ ਵਿਅਕਤੀਆਂ ਨੂੰ ਸ਼ਰਾਬ ਪੀਣ ਤੋਂ ਰੋਕਣ ’ਤੇ ਉਨ੍ਹਾਂ ਨੇ ਇੱਕ ਸਿੱਖ ਵਿਅਕਤੀ ਦੀ ਕੁੱਟਮਾਰ ਕੀਤੀ। ਇਸ ਦੌਰਾਨ ਸਿੱਖ ਵਿਅਕਤੀ ਨੇ ਮੁਲਜ਼ਮਾਂ ’ਤੇ ਉਸ ਦੀ ਦਾੜ੍ਹੀ ਪੁੱਟਣ ਦਾ ਵੀ ਦੋਸ਼ ਲਾਇਆ। ਇਸ ਦੌਰਾਨ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਇੱਕ ਸਿੱਖ ਜਥੇਬੰਦੀ ਦੇ ਮੈਂਬਰ ਅੱਜ ਜਗਾਧਰੀ ਥਾਣੇ ਪਹੁੰਚੇ। ਇਸ ਦੌਰਾਨ ਵਫ਼ਦ ਦੇ ਮੈਂਬਰਾਂ ਨੇ ਪੁਲੀਸ ਤੋਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਗੋਮਤੀ ਮੁਹੱਲਾ ਵਾਸੀ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਲੋਨੀ ਵਿੱਚ ਪਾਰਕ ਬਣਾਇਆ ਜਾ ਰਿਹਾ ਹੈ। ਜਦੋਂ ਉਹ ਪਾਰਕ ਵਿੱਚ ਗਿਆ ਤਾਂ ਉਥੇ ਕੁੱਝ ਲੋਕ ਸ਼ਰਾਬ ਪੀ ਰਹੇ ਸਨ। ਜਦੋਂ ਉਸ ਨੇ ਉਨ੍ਹਾਂ ਨੂੰ ਪਾਰਕ ਵਿੱਚ ਸ਼ਰਾਬ ਪੀਣ ਤੋਂ ਰੋਕਿਆ ਕੀਤਾ ਤਾਂ ਉਨ੍ਹਾਂ ਨੇ ਉਸ ਨਾਲ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਸਾਰਿਆਂ ਨੇ ਉਸ ਦੀ ਕੁੱਟਮਾਰ ਕੀਤੀ। ਕੁੱਟਮਾਰ ਦੌਰਾਨ ਮੁਲਜ਼ਮਾਂ ਨੇ ਉਸ ਦੀ ਕੇਸਾਂ ਦੀ ਬੇਅਦਬੀ ਕੀਤੀ ਅਤੇ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਇਆ ਗਿਆ। ਥਾਣਾ ਮੁਖੀ ਨਰਿੰਦਰ ਰਾਣਾ ਨੇ ਕਿਹਾ ਕਿ ਇਸ ਸਬੰਧੀ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਦੀ ਜਾਂਚ ਕਰਨ ਮਗਰੋਂ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Advertisement

Advertisement