ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿੱਜੀ ਰੰਜਿਸ਼ ਤਹਿਤ ਨੌਜਵਾਨ ਦੀ ਕੁੱਟਮਾਰ

07:06 AM Apr 17, 2024 IST
ਗੁਰਮੀਤ ਸਿੰਘ ਨੂੰ ਇਲਾਜ ਲਈ ਲਿਜਾਂਦੇ ਹੋਏ ਪੁਲੀਸ ਮੁਲਾਜ਼ਮ।

ਪੱਤਰ ਪ੍ਰੇਰਕ
ਕਾਹਨੂੰਵਾਨ, 16 ਅਪਰੈਲ
ਥਾਣਾ ਭੈਣ ਮੀਆਂ ਖਾਂ ਅਧੀਨ ਪੈਂਦੇ ਪਿੰਡ ਬਾਗੜੀਆਂ ਵਿੱਚ ਬਾਅਦ ਦੁਪਹਿਰ ਸਮੇਂ ਇੱਕ ਨੌਜਵਾਨ ਦੀ ਪਿੰਡ ਵਾਸੀਆਂ ਵੱਲੋਂ ਕੁੱਟ-ਮਾਰ ਕੀਤੀ ਗਈ। ਪੀੜਤ ਧਿਰ ਦੇ ਅਜੈਬ ਸਿੰਘ ਨੇ ਦੱਸਿਆ ਕਿ ਪਿੰਡ ਵਾਸੀ ਚੈਂਚਲ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੀ ਪੁਰਾਣੀ ਰੰਜ਼ਿਸ਼ ਹੈ। ਇਸੇ ਦੇ ਚੱਲਦਿਆਂ ਉਸ ਦੇ ਪੁੱਤਰ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਚੈਂਚਲ ਸਿੰਘ ਦੇ ਪੁੱਤਰ ਰਣਜੀਤ ਸਿੰਘ, ਗੁਰਜੀਤ ਸਿੰਘ, ਭਤੀਜੇ ਪੰਜਾਬ ਸਿੰਘ ਅਤੇ ਉਸ ਦੇ ਪੋਤਰਿਆਂ ਨੇ ਗੁਰਮੀਤ ਸਿੰਘ ਨੂੰ ਉਸ ਦੇ ਘਰ ਦੇ ਅੱਗਿਓਂ ਜਬਰੀ ਚੁੱਕ ਲਿਆ। ਉਨ੍ਹਾਂ ਨੇ ਗੁਰਮੀਤ ਨੂੰ ਚੈਂਚਲ ਸਿੰਘ ਦੇ ਘਰ ਲਿਜਾ ਕੇ ਕੁੱਟਿਆ ਜਿਸ ਕਾਰਨ ਉਹ ਬੇਹੋਸ਼ ਹੋ ਗਿਆ।
ਇਸ ਦੌਰਾਨ ਕਿਸਾਨ ਆਗੂ ਸਤਨਾਮ ਸਿੰਘ ਬਾਗੜੀਆਂ ਨੇ ਇਹ ਮਾਮਲਾ ਐੱਸਐੱਸਪੀ ਗੁਰਦਾਸਪੁਰ ਦੇ ਧਿਆਨ ਵਿੱਚ ਲਿਆਂਦਾ ਤਾਂ ਥਾਣਾ ਭੈਣੀ ਮੀਆਂ ਖਾਂ ਦੀ ਪੁਲੀਸ ਨੇ ਗੁਰਮੀਤ ਸਿੰਘ ਨੂੰ ਸਿਵਲ ਹਸਪਤਾਲ ਭੈਣੀ ਮੀਆਂ ਖਾਂ ਵਿੱਚ ਦਾਖ਼ਲ ਕਰਵਾਇਆ। ਇੱਥੋਂ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲਈ ਰੈਫਰ ਕਰ ਦਿੱਤਾ।
ਇਸ ਸਬੰਧੀ ਚੈਂਚਲ ਸਿੰਘ ਨੇ ਕਿਹਾ ਕਿ ਗੁਰਮੀਤ ਸਿੰਘ ਨਿੱਜੀ ਰੰਜ਼ਿਸ਼ ਦੇ ਚੱਲਦਿਆਂ ਉਨ੍ਹਾਂ ਦੇ ਘਰ ਆ ਕੇ ਉਨ੍ਹਾਂ ਨੂੰ ਲਲਕਾਰੇ ਮਾਰਨ ਲੱਗ ਪਿਆ। ਇਸ ਦਾ ਵਿਰੋਧ ਕਰਨ ਉੱਤੇ ਉਸ ਦੇ ਪਰਿਵਾਰ ਦੀ ਗੁਰਮੀਤ ਸਿੰਘ ਨਾਲ ਝੜਪ ਹੋ ਗਈ।
ਇਸ ਸਬੰਧੀ ਐੱਸਐੱਚਓ ਸੁਮਨਪ੍ਰੀਤ ਕੌਰ ਮਾਨ ਨੇ ਕਿਹਾ ਕਿ ਪੀੜਤ ਧਿਰ ਦੇ ਬਿਆਨ ਲਏ ਜਾ ਰਹੇ ਹਨ। ਇਸ ਮਾਮਲੇ ਦੀ ਜਾਂਚ ਕਰ ਕੇ ਕੇਸ ਦਰਜ ਕੀਤਾ ਜਾਵੇਗਾ।

Advertisement

Advertisement
Advertisement