ਪਰਾਂਠੇ ਵੇਚਣ ਵਾਲੇ ਨਾਲ ਕੁੱਟਮਾਰ
06:56 AM Jul 16, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 15 ਜੁਲਾਈ
ਇੱਥੇ ਹਾਰਟ ਅਟੈਕ ਪਰਾਂਠਾ ਨਾਮ ਨਾਲ ਮਸ਼ਹੂਰ ਵੀਰ ਦਵਿੰਦਰ ਸਿੰਘ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਵੀਰ ਦਵਿੰਦਰ ਨੂੰ ਸੀਆਈਏ ਸਟਾਫ਼ ਹੋਣ ਦਾ ਦਾਅਵਾ ਕਰਨ ਵਾਲੇ ਕੁਝ ਨੌਜਵਾਨਾਂ ਵੱਲੋਂ ਮਾਡਲ ਟਾਊਨ ਵਿੱਚ ਉਸ ਦੀ ਗੱਡੀ ਵਿੱਚ ਕੁੱਟਮਾਰ ਕੀਤੀ ਗਈ। ਵੀਰ ਦਵਿੰਦਰ ਨੇ ਉਨ੍ਹਾਂ ਨੂੰ ਸ਼ਰਾਬ ਪੀਣ ਤੋਂ ਰੋਕਿਆ ਸੀ, ਜਿਸ ਕਾਰਨ ਨੌਜਵਾਨਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਅੱਜ ਸ਼ਾਮ ਜਲੰਧਰ ਕਮਿਸ਼ਨਰੇਟ ਪੁਲੀਸ ਦੇ ਏਡੀਸੀਪੀ ਆਦਿਤਿਆ ਨੇ ਕਿਹਾ ਕਿ ਫ਼ਿਲਹਾਲ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਦਵਿੰਦਰ ਨੇ ਦੱਸਿਆ ਕਿ ਇਕ ਦਰਜਨ ਦੇ ਕਰੀਬ ਹਮਲਾਵਰ ਦੋ ਗੱਡੀਆਂ ’ਚ ਆਏ ਸਨ। ਨੌਜਵਾਨਾਂ ਨੇ ਆਉਂਦਿਆਂ ਹੀ ਸ਼ਰਾਬ ਦੀ ਬੋਤਲ ਖੋਲ੍ਹ ਦਿੱਤੀ। ਪੀੜਤ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਦਵਿੰਦਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦਵਿੰਦਰ ਨੇ ਦੱਸਿਆ ਕਿ ਉਸ ਨੇ ਕਿਸੇ ਤਰ੍ਹਾਂ ਆਪਣੇ ਬਜ਼ੁਰਗ ਪਿਤਾ ਨਾਲ ਉਥੋਂ ਭੱਜ ਕੇ ਜਾਨ ਬਚਾਈ।
Advertisement
Advertisement
Advertisement