ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਕਰਨ ਤੋਂ ਰੋਕਣ ’ਤੇ ਨੌਜਵਾਨ ਦੀ ਕੁੱਟਮਾਰ

07:15 AM Aug 30, 2024 IST

ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ, 29 ਅਗਸਤ
ਨੇੜਲੇ ਪਿੰਡ ਦੇ ਇੱਕ ਨੌਜਵਾਨ ਨੂੰ ਨਸ਼ੇੜੀਆਂ ਨੂੰ ਘਰ ਕੋਲ ਆਉਣ ਤੋਂ ਰੋਕਣ ਦੀ ਦਿੱਤੀ ਚਿਤਾਵਨੀ ਦੀ ਕੀਮਤ ਚੁਕਾਉਣੀ ਪਈ। ਪੀੜਤ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਆਸ਼ੂ ਵਾਸੀ ਪਿੰਡ ਜਿਊਣ ਵਾਲਾ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਨਸ਼ੇੜੀਆਂ ਨੂੰ ਨਸ਼ਾ ਕਰ ਕੇ ਉਨ੍ਹਾਂ ਦੇ ਘਰ ਕੋਲ ਆਉਣ ’ਤੇ ਰੋਕੇ ਜਾਣ ਕਾਰਨ ਦੋ ਦਰਜਨ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ। ਉਸ ਨੂੰ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਕਰਵਾਇਆ ਗਿਆ ਹੈ। ਸਦਰ ਪੁਲੀਸ ਨੇ ਇਸ ਘਟਨਾ ਸਬੰਧੀ ਜਸਪ੍ਰੀਤ ਸਿੰਘ ਉਰਫ ਜੱਸੀ, ਹੈਪੀ, ਰਿੰਕੂ, ਅੰਗਰੇਜ਼ ਸਿੰਘ, ਅਰਸ਼ਦੀਪ ਸਿੰਘ, ਸੰਦੀਪ ਸਿੰਘ, ਸੁਖਪ੍ਰੀਤ ਸਿੰਘ, ਭੀਤੀ, ਸੇਵਕ ਸਿੰਘ ਸਮੇਤ ਦਸ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਇਹ ਮੁਲਜ਼ਮ ਹਥਿਆਰਾਂ ਨਾਲ ਲੈਸ ਹੋ ਕੇ ਲੰਘੇ ਦਿਨ ਅਰਸ਼ਦੀਪ ਦੇ ਘਰ ’ਚ ਜਬਰੀ ਦਾਖ਼ਲ ਹੋਏ ਤੇ ਉਸਦੀ ਕੁੱਟਮਾਰ ਕੀਤੀ। ਮੁਲਜ਼ਮਾਂ ਕੋਲ ਰਿਵਾਲਵਰ ਵੀ ਸੀ। ਇਸ ਦੌਰਾਨ ਇਹ ਨੌਜਵਾਨ ਵਾਲ-ਵਾਲ ਬਚ ਗਿਆ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਤੇ ਇਨ੍ਹਾਂ ਵਿੱਚੋਂ ਜਸਪ੍ਰੀਤ ਸਿੰਘ ਉਰਫ ਜੱਸੀ ਨੂੰ ਕਾਬੂ ਕਰ ਲਿਆ, ਜਦਕਿ ਬਾਕੀ ਮੁਲਜ਼ਮ ਮੌਕੇ ਫ਼ਰਾਰ ਹੋ ਗਏ। ਪੁਲੀਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਨਸ਼ਾ ਕਰਨ ਦੇ ਆਦੀ ਹਨ ਤੇ ਨੌਜਵਾਨ ਇਨ੍ਹਾਂ ਨੂੰ ਨਸ਼ਾ ਕਰਕੇ ਆਪਣੇ ਘਰ ਕੋਲ ਆਉਣ ਤੋਂ ਰੋਕ ਰਿਹਾ ਸੀ ਜਿਸ ਤੋਂ ਰੰਜਿਸ਼ ਰੱਖ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

Advertisement

Advertisement