ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਿਕਾਇਤ ’ਤੇ ਕਾਰਵਾਈ ਕਰਨ ਗਏ ਪੁਲੀਸ ਮੁਲਾਜ਼ਮ ਦੀ ਕੁੱਟਮਾਰ

06:53 AM Jun 21, 2024 IST
ਪਾਤੜਾਂ ਹਸਪਤਾਲ ਵਿੱਚ ਜ਼ੇਰੇ ਇਲਾਜ ਬਲਵਿੰਦਰ ਸਿੰਘ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 20 ਜੂਨ
ਇੱਕ ਔਰਤ ਵੱਲੋਂ ਆਪਣੇ ਪਤੀ ਖ਼ਿਲਾਫ਼ ਪੁਲੀਸ ਕੰਟਰੋਲ ਰੂਮ ’ਚ ਕੀਤੀ ਗਈ ਸ਼ਿਕਾਇਤ ’ਤੇ ਕਾਰਵਾਈ ਕਰਨ ਗਏ ਸਹਾਇਕ ਥਾਣੇਦਾਰ ਦੀ ਕੁੱਟਮਾਰ ਕੀਤੀ ਗਈ। ਥਾਣਾ ਘੱਗਾ ਵਿੱਚ 3 ਔਰਤਾਂ ਸਮੇਤ 7 ਦੇ ਖਿਲਾਫ਼ ਇਰਾਦਾ ਕਤਲ, ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਕੇ 2 ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦੋਂਕਿ ਬਾਕੀਆਂ ਦੀ ਭਾਲ ਜਾਰੀ ਹੈ। ਦੂਸਰੇ ਪਾਸੇ ਜ਼ੇਰੇ ਇਲਾਜ ਨਾਨਕ ਸਿੰਘ ਨੇ ਕੇਸ ਨੂੰ ਝੂਠਾ ਦੱਸਦਿਆਂ ਪੁਲੀਸ ’ਤੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ।
ਥਾਣਾ ਘੱਗਾ ਦੇ ਮੁਖੀ ਦਰਸ਼ਨ ਸਿੰਘ ਨੇ ਦੱਸਿਆ ਕਿ ਅਮਨਦੀਪ ਕੌਰ ਨੇ ਪੁਲੀਸ ਕੰਟਰੋਲ ਰੂਮ ’ਤੇ ਫੋਨ ਕਰ ਕੇ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਪਤੀ ਨਾਨਕ ਸਿੰਘ ਉਸ ਦੀ ਕੁੱਟਮਾਰ ਕਰ ਰਿਹਾ ਹੈ। ਸ਼ਿਕਾਇਤ ਦੇ ਆਧਾਰ ’ਤੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਕਾਰਵਾਈ ਕਰਨ ਲਈ ਜਦੋਂ ਪਿੰਡ ਅਤਾਂਲਾਂ ਪੁੱਜੇ ਤਾਂ ਨਾਨਕ ਸਿੰਘ ਉਸ ਦੀਆਂ ਭੈਣਾਂ, ਉਨ੍ਹਾਂ ਦੇ ਬੱਚਿਆਂ ਅਤੇ ਇਕ ਹੋਰ ਵਿਅਕਤੀ ਨੇ ਪੁਲੀਸ ਕਰਮਚਾਰੀ ਉੱਤੇ ਹਮਲਾ ਕਰ ਦਿੱਤਾ। ਇਸੇ ਦੌਰਾਨ ਕਰਮਚਾਰੀ ਦੀ ਪੱਗ ਲੱਥ ਗਈ। ਨਾਨਕ ਸਿੰਘ ਨੇ ਉਸ ਨੂੰ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ। ਮਗਰੋਂ ਆਏ ਪੁਲੀਸ ਕਰਮਚਾਰੀਆਂ ਨੇ ਜ਼ਖ਼ਮੀ ਬਲਵਿੰਦਰ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ। ਥਾਣਾ ਮੁਖੀ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਨਾਨਕ ਸਿੰਘ, ਅਵਤਾਰ ਸਿੰਘ, ਗੁਰਮਾਨ ਸਿੰਘ ਵਾਸੀ ਅਤਾਂਲਾਂ, ਮਨਪ੍ਰੀਤ ਕੌਰ ਵਾਸੀ ਕੁਲਬੁਰਛਾਂ, ਪਿੰਦਰਦੀਪ ਕੌਰ ਵਾਸੀ ਹਸਨਪੁਰ, ਅਮਨਦੀਪ ਕੌਰ ਅਤੇ ਨਵਜੋਤ ਸਿੰਘ ਵਾਸੀ ਟਿੱਬਾ ਬਸਤੀ ਪਾਤੜਾਂ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਪਿੰਦਰਦੀਪ ਕੌਰ ਅਤੇ ਅਮਨਦੀਪ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦੂਜੇ ਪਾਸੇ ਜ਼ੇਰ ਇਲਾਜ ਨਾਨਕ ਸਿੰਘ ਨੇ ਕਿਹਾ ਕਿ ਉਸ ਦੇ ਘਰ ਆਏ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਉਸ ਦੀ ਕੁੱਟਮਾਰ ਕਰਦਿਆਂ ਨੱਕ ’ਤੇ ਕਈ ਵਾਰ ਕੀਤੇ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਮਾਣਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ਦੀਆਂ ਭੈਣਾਂ ਜਦੋਂ ਥਾਣਾ ਘੱਗਾ ਆਈਆਂ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਦੇ ਨਾਬਾਲਿਗ ਪੁੱਤਰ ਸਮੇਤ ਪਰਿਵਾਰ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਹੈ।

Advertisement

Advertisement
Advertisement