ਮੋਦੀ ਦੀ ਫੇਰੀ ਤੋਂ ਪਹਿਲਾਂ ਓਵਰਬ੍ਰਿਜ ’ਤੇ ਖਾਲਿਸਤਾਨੀ ਨਾਅਰਾ ਲਿਖਿਆ
07:55 AM May 23, 2024 IST
Advertisement
ਪਟਿਆਲਾ (ਖੇਤਰੀ ਪ੍ਰਤੀਨਿਧ):
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 23 ਮਈ ਦੀ ਫੇਰੀ ਤੋਂ ਪਹਿਲਾਂ ਪਟਿਆਲਾ ਵਿੱਚ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਹਨ, ਜਿਸ ਦੀ ਜ਼ਿੰਮੇਵਾਰੀ ਵਿਦੇਸ਼ ਰਹਿੰਦੇ ਗਰਮ ਖਿਆਲੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਇਹ ਨਾਅਰੇ ਇੱਥੋਂ ਦੇ ਪੁਰਾਣੇ ਬੱਸ ਅੱਡੇ ਕੋਲੋਂ ਲੰਘਦੇ ਓਵਰਬ੍ਰਿਜ ’ਤੇ ਲਿਖੇ ਹੋਏ ਹਨ। ਇਸ ਬਾਰੇ ਪਤਾ ਲੱਗਣ ’ਤੇ ਪੁਲੀਸ ਨੇ ਨਾਅਰਿਆਂ ’ਤੇ ਪੋਚਾ ਫੇਰ ਕੇ ਸਾਫ ਕਰ ਦਿੱਤੇ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਥਾਣਾ ਤ੍ਰਿਪੜੀ ਦੇ ਖੇਤਰ ਵਿੱਚ ਸਥਿਤ ਇੱਕ ਭਾਜਪਾ ਆਗੂ ਦੀ ਇਮਾਰਤ ਦੇ ਸਿਖਰ ’ਤੇ ਕਿਸੇ ਵੱਲੋਂ ਖਾਲਿਸਤਾਨ ਦਾ ਝੰਡਾ ਲਹਿਰਾਏ ਜਾਣ ਦੀ ਚਰਚਾ ਵੀ ਹੈ। ਇਸ ਸਬੰਧੀ ਥਾਣਾ ਤ੍ਰਿਪੜੀ ਦੇ ਐੱਸਐੱਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਅਜਿਹੀ ਸੂਚਨਾ ਮਿਲੀ ਸੀ ਪਰ ਜਦੋਂ ਉਹ ਪੁਲੀਸ ਟੀਮ ਸਣੇ ਘਟਨਾ ਸਥਾਨ ’ਤੇ ਪਹੁੰਚੇ ਤਾਂ ਉੱਥੇ ਅਜਿਹਾ ਹੋਰ ਕੁਝ ਵੀ ਨਹੀਂ ਸੀ।
Advertisement