For the best experience, open
https://m.punjabitribuneonline.com
on your mobile browser.
Advertisement

Punjab news ਭਾਜਪਾ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਅਕਾਲੀ ਦਲ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ: ਜਾਖੜ

03:40 PM Apr 13, 2025 IST
punjab news ਭਾਜਪਾ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਅਕਾਲੀ ਦਲ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ  ਜਾਖੜ
Advertisement
ਚਰਨਜੀਤ ਭੁੱਲਰ
Advertisement

ਚੰਡੀਗੜ੍ਹ, 13 ਅਪਰੈਲ

Advertisement
Advertisement

ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਅਕਾਲੀ ਦਲ ਆਪਣੇ ਗਿਰੇਬਾਨ ਵਿੱਚ ਝਾਕੇ। ਅਕਾਲੀ ਦਲ ਵੱਲੋਂ ਅਕਾਲ ਤਖ਼ਤ ਦੀ ਉੱਚੀ ਮਾਨਤਾ ਨੂੰ ਚੁਣੌਤੀ ਦੇਣ ਵਾਲੀਆਂ ਕਾਰਵਾਈਆਂ ਦੀ ਸਖ਼ਤ ਨਿੰਦਾ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦੀਆਂ ਇਨ੍ਹਾਂ ਬੱਜਰ ਗ਼ਲਤੀਆਂ ਨਾਲ ਹਰੇਕ ਪੰਜਾਬੀ ਦੇ ਮਨ ਨੂੰ ਠੇਸ ਲੱਗੀ ਹੈ।

ਸੁਨੀਲ ਜਾਖੜ ਨੇ ਇਕ ਬਿਆਨ ਵਿਚ ਕਿਹਾ ਕਿ ਬੀਤੇ ਦਿਨ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜੋ ਕੁਝ ਹੋਇਆ ਉਹ ਪੰਥ ਦੀਆਂ ਸਿਰਮੌਰ ਸੰਸਥਾਵਾਂ ਦੀ ਮਰਿਆਦਾ ਨੂੰ ਢਾਹ ਲਾਉਣ ਵਾਲਾ ਹੈ ਜਦ ਕਿ ਅਕਾਲੀ ਦਲ ਦੇ ਆਗੂ ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਭਾਜਪਾ ’ਤੇ ਬੇਬੁਨਿਆਦ ਦੋਸ਼ ਲਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਜੇ ਤੱਕ ਤਾਂ ਅਕਾਲੀ ਆਗੂਆਂ ਨੇ ਆਪਣੇ ਪਿਛਲੇ ਗੁਨਾਹਾਂ ਤੋਂ ਮੁਕਤੀ ਵੀ ਨਹੀਂ ਪਾਈ ਸੀ ਕਿ ਹੋਰ ਗੁਨਾਹ ਕਰਨ ਲੱਗ ਪਏ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦਾ ਫਖ਼ਰ-ਏ-ਕੌਮ ਖਿਤਾਬ ਵਾਪਸ ਲੈਣ ਬਾਬਤ ਅਕਾਲ ਤਖਤ ਸਾਹਿਬ ’ਤੇ ਬੇਨਤੀ ਕੀਤੀ ਜਾ ਸਕਦੀ ਸੀ ਕਿ ਇਸ ਫੈਸਲੇ ਨੂੰ ਮੁੜ ਵਿਚਾਰਿਆ ਜਾਵੇ, ਪਰ ਇਨ੍ਹਾਂ ਨੇ ਤਾਂ ਉਸ ਫੈਸਲੇ ਖਿਲਾਫ ਮਤਾ ਪਾ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਦਾ ਬੱਜਰ ਗੁਨਾਹ ਕੀਤਾ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਪੰਥਕ ਹਿੱਤਾਂ ਲਈ ਬਣੀ ਪਾਰਟੀ ਸੀ, ਪਰ ਅੱਜ ਇਸ ਦੇ ਆਗੂਆਂ ਨੇ ਆਪਣੇ ਸੌੜੇ ਨਿੱਜੀ ਹਿੱਤਾਂ ਲਈ ਇਸ ਪਾਰਟੀ ਨੂੰ ਕੁਰਬਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਬਹੁਤ ਹੀ ਸੰਵੇਦਨਸ਼ੀਲ ਸਥਿਤੀ ਵਿੱਚ ਹੈ ਅਤੇ ਲੋਕ ਮੁੱਦਿਆਂ ਅਤੇ ਪੰਜਾਬ ਦੀ ਗੱਲ ਕਰਨ ਦੀ ਬਜਾਏ ਇਹ ਆਗੂ ਵਿਅਕਤੀ ਵਿਸ਼ੇਸ਼ ਦੀ ਸੱਤਾ ਲਿਆਉਣ ਦੀ ਗੱਲ ਕਰ ਰਹੇ ਹਨ, ਪਰ ਲੋਕ ਮਸਲਿਆਂ ’ਤੇ ਚੁੱਪ ਹਨ।

ਜਾਖੜ ਨੇ ਕਿਹਾ ਕਿ ਗੁਰੂ ਮਹਾਰਾਜ ਬਖਸ਼ਣਹਾਰ ਹਨ, ਚੰਗਾ ਹੁੰਦਾ ਜੇ ਅਕਾਲੀ ਆਗੂ ਪੁਰਾਣੀਆਂ ਗਲਤੀਆਂ ਵਿੱਚ ਸੁਧਾਰ ਕਰਦੇ ਪਰ ਬੀਤੇ ਦਿਨ ਦੀਆਂ ਕਾਰਵਾਈਆਂ ਨੇ ਉਨ੍ਹਾਂ ਦਾ ਚਿਹਰਾ ਮੁੜ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਨਤਾ ਨੂੰ ਚੁਣੌਤੀ ਦੇਣ ਦੀ ਇਹ ਕਾਰਵਾਈ ਸਿੱਖ ਹਿਰਦੇ ਵਲੂੰਧਰਨ ਵਾਲੀ ਹੈ

Advertisement
Author Image

Advertisement