ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰੋ: ਭਗਵੰਤ ਮਾਨ

07:52 AM Mar 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਮਾਰਚ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਨੂੰ ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਸ੍ਰੀ ਮਾਨ ਨੇ ਕਿਹਾ ਕਿ ਜਾਖੜ ਨੇ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਹੁੰਦਿਆਂ ਸੱਤਾ ਦਾ ਸੁਖ ਮਾਣਿਆ ਅਤੇ ਜਦੋਂ ਸੱਤਾ ਦੇ ਗਲਿਆਰਿਆਂ ਵਿੱਚ ਉਨ੍ਹਾਂ ਦੀ ਪੁੱਛ ਹੋਣੀ ਬੰਦ ਹੋ ਗਈ ਤਾਂ ਭਾਜਪਾ ਦਾ ਪੱਲਾ ਫੜ ਲਿਆ। ਉਨ੍ਹਾਂ ਕਿਹਾ ਕਿ ਸ੍ਰੀ ਜਾਖੜ ਨੂੰ ਜਾਪਣ ਲੱਗਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੇ ਪੱਲੇ ਕੱਖ ਨਹੀਂ ਪੈਣਾ ਤਾਂ ਉਹ ਅਕਾਲੀ ਦਲ ਨਾਲ ਗੱਠਜੋੜ ਲਈ ਹਾੜੇ ਕੱਢ ਰਹੇ ਹਨ। ਮੁੱਖ ਮੰਤਰੀ ਨੇ ਜਾਖੜ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੂਰਖ ਨਾ ਸਮਝੋ ਸਗੋਂ ਲੋਕਾਂ ਨੂੰ ਜਵਾਬ ਦਿਓ ਕਿ ਤੁਸੀਂ ਪੰਜਾਬ ਦੀ ਗੱਲ ਕਰਨ ਦੀ ਬਜਾਏ ਸੂਬੇ ਨੂੰ ਬਰਬਾਦ ਕਰਨ ਵਾਲੀਆਂ ਪਾਰਟੀਆਂ ਦਾ ਬੁਲਾਰਾ ਬਣ ਕੇ ਕਿਉਂ ਵਿਚਰ ਰਹੇ ਹੋ। ਸੱਤਾ ਦੀ ਲਾਲਸਾ ਵਿੱਚ ਤੁਸੀਂ ਪੰਜਾਬ ਦੇ ਮੁੱਦਿਆਂ ਨੂੰ ਵਿਸਾਰ ਕੇ ਅਕਾਲੀ ਦਲ ਨਾਲ ਭਾਜਪਾ ਦਾ ਗੱਠਜੋੜ ਕਰਵਾਉਣ ਲਈ ਏਨੇ ਉਤਾਵਲੇ ਕਿਉਂ ਹੋਏ ਪਏ ਹੋ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬੀ ਸੂਬੇ ਦੇ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ‘ਆਪ’ ਦੇ ਹੱਕ ਵਿੱਚ ਸਪਸ਼ਟ ਤੌਰ ਉਤੇ ਫਤਵਾ ਦੇਣਗੇ।

Advertisement

Advertisement