ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਦਲ, ਬਾਜਵਾ, ਜਾਖੜ ਤੇ ਚੰਨੀ ਬੋਲਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ: ਪਾਲੀ

08:31 AM Jul 07, 2024 IST
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਰਵਿੰਦਰ ਪਾਲ ਸਿੰਘ ਪਾਲੀ।

ਗੁਰਿੰਦਰ ਸਿੰਘ
ਲੁਧਿਆਣਾ, 6 ਜੁਲਾਈ
ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੀ ਮੀਟਿੰਗ ਹੋਈ। ਇਸ ਵਿੱਚ ਵਰਕਰਾਂ ਨੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ‘ਆਪ’ ਦੇ ਟ੍ਰੇਡ ਵਿੰਗ ਦੇ ਜੁਆਇੰਟ ਸਕੱਤਰ ਰਵਿੰਦਰਪਾਲ ਸਿੰਘ ਪਾਲੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਅਤੇ ਅਪਰਾਧ ਰਾਤੋ-ਰਾਤ ਭਗਵੰਤ ਮਾਨ ਦੀ ਅਵਗਾਈ ਵਾਲੀ ਸਰਕਾਰ ਵਿੱਚ ਪੈਦਾ ਨਹੀਂ ਹੋਏ ਬਲਕਿ ਇਹ ਕਾਂਗਰਸ ਅਤੇ ਖ਼ਾਸ ਤੌਰ ’ਤੇ ਅਕਾਲੀ-ਭਾਜਪਾ ਸਰਕਾਰ ਦੀ ਦੇਣ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਬੀਜੇ ਕੰਢੇ ਅੱਜ ਮਾਨ ਸਰਕਾਰ ਨੂੰ ਚੁਗਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਲਾਮਤਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਮਾਨ ਸਰਕਾਰ ਕੰਮ ਕਰ ਰਹੀ ਹੈ।
ਸ੍ਰੀ ਪਾਲੀ ਨੇ ਕਿਹਾ ਕਿ ਸੂਬੇ ਵਿੱਚ ਨਸ਼ੇ ਅਤੇ ਅਪਰਾਧ ਦੇ ਸਬੰਧ ਵਿਚ ਬੋਲਣ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਸਰਕਾਰਾਂ ਨੇ ਹੀ ਮਾਫ਼ੀਆ ਬਣਾ ਕੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ ਅਤੇ ਕੁੱਟਿਆ ਸੀ। ਸੂਬੇ ਵਿੱਚ ਮਾਨ ਸਰਕਾਰ ਵੱਲੋਂ ਨਸ਼ਾ ਅਤੇ ਅਪਰਾਧ ਨੂੰ ਖ਼ਤਮ ਕਰਨ ਲਈ ਕਾਰਵਾਈ ਕਰ ਕੇ ਹੀ ਸੈਂਕੜੇ ਲੋਕਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਦੇ ਦਸ ਸਾਲਾਂ ਦੇ ਰਾਜ ਵਿੱਚ ਸੂਬੇ ਨੂੰ ਲੁੱਟਣ ਲਈ ਸੁਖਬੀਰ ਸਿੰਘ ਬਾਦਲ ਨੇ ਨਸ਼ਾ ਮਾਫ਼ੀਆ, ਰੇਤ, ਸ਼ਰਾਬ, ਟ੍ਰਾਂਸਪੋਰਟ ਅਤੇ ਭੂ ਮਾਫ਼ੀਆ ਬਣਾਏ ਸਨ, ਜੋ ਸਰਕਾਰ ਦੀ ਓਟ ਹੇਠ ਸੂਬੇ ਦੇ ਹਰ ਕਾਰੋਬਾਰ ’ਤੇ ਕਾਬਜ਼ ਸਨ। ਇਸ ਤੋਂ ਬਾਅਦ ਕਾਂਗਰਸ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਫਿਰ ਚਰਨਜੀਤ ਸਿੰਘ ਚੰਨੀ ਦੇ ਰਾਜ ਵਿੱਚ ਨਸ਼ੇ ਅਤੇ ਅਪਰਾਧਕ ਮਾਮਲਿਆਂ ਵਿੱਚ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚੋਂ ਨਸ਼ਾ ਅਤੇ ਅਪਰਾਧ ਕਰਨ ਵਾਲਿਆਂ ਦੇ ਨੈਟਵਰਕ ਨੂੰ ਤੋੜਨ ਲਈ ਸਖ਼ਤੀ ਨਾਲ ਕੰਮ ਕਰ ਰਹੀ ਹੈ।

Advertisement

Advertisement