For the best experience, open
https://m.punjabitribuneonline.com
on your mobile browser.
Advertisement

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਵੱਲੋਂ ‘ਕੇਜਰੀਵਾਲ ਆਉਣਗੇ’ ਮੁਹਿੰਮ ਸ਼ੁਰੂ

08:39 AM Aug 23, 2024 IST
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਵੱਲੋਂ ‘ਕੇਜਰੀਵਾਲ ਆਉਣਗੇ’ ਮੁਹਿੰਮ ਸ਼ੁਰੂ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਅਗਸਤ
ਕੌਮੀ ਰਾਜਧਾਨੀ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਕੇਜਰੀਵਾਲ ਆਏਗਾ’ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ ਕਿਉਂਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਰੱਖ ਰੱਖ ਕੇ ਲੜੇਗੀ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਕਿਹਾ ਕਿ ਦਿੱਲੀ ’ਚ ‘ਕੇਜਰੀਵਾਲ ਆਏਗਾ’ ਦੇ ਕਈ ਹੋਰਡਿੰਗ ਲਗਾਏ ਗਏ ਹਨ। ਇਸ ਮੁਹਿੰਮ ਦੀ ਮਦਦ ਨਾਲ ਆਮ ਆਦਮੀ ਪਾਰਟੀ ਦੋ ਸੰਦੇਸ਼ ਦੇਣ ਵਿੱਚ ਕਾਮਯਾਬ ਹੋਈ ਹੈ। ਪਹਿਲਾ, ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੀ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਦੂਜਾ, ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਜੇਲ੍ਹ ਭੇਜਣ ਦੀ ਸਾਜ਼ਿਸ਼ ਵੀ ਕਾਮਯਾਬ ਨਹੀਂ ਹੋ ਸਕੀ।

Advertisement

Advertisement
Advertisement
Author Image

joginder kumar

View all posts

Advertisement