ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ ਮੰਗਲਵਾਰ ਨੂੰ ਸਰਬਦਲ ਬੈਠਕ ਸੱਦੀ

12:54 PM Jan 29, 2024 IST

ਨਵੀਂ ਦਿੱਲੀ, 29 ਜਨਵਰੀ
ਸਰਕਾਰ ਨੇ ਬਜਟ ਸੈਸ਼ਨ ਤੋਂ ਪਹਿਲਾਂ ਮੰਗਲਵਾਰ ਨੂੰ ਸੰਸਦ ਵਿਚ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਸੱਦੀ ਹੈ। ਇਹ ਹਰ ਸੈਸ਼ਨ ਤੋਂ ਪਹਿਲਾਂ ਇੱਕ ਤਰ੍ਹਾਂ ਦੀ ਰਵਾਇਤੀ ਮੀਟਿੰਗ ਹੁੰਦੀ ਹੈ। ਮੀਟਿੰਗ ਵਿੱਚ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਉਨ੍ਹਾਂ ਮਾਮਲਿਆਂ ਨੂੰ ਅੱਗੇ ਰੱਖਦੇ ਹਨ, ਜਿਹੜੇ ਉਹ ਸੰਸਦ ਵਿੱਚ ਉਠਾਉਣਾ ਚਾਹੁੰਦੇ ਹਨ। ਸਰਕਾਰ ਉਨ੍ਹਾਂ ਨੂੰ ਆਪਣੇ ਏਜੰਡੇ ਬਾਰੇ ਜਾਣਕਾਰੀ ਦਿੰਦੀ ਹੈ ਤੇ ਵਿਰੋਧੀ ਧਿਰ ਤੋਂ ਸਹਿਯੋਗ ਮੰਗਦੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਬਜਟ ਸੈਸ਼ਨ 31 ਜਨਵਰੀ ਨੂੰ ਸ਼ੁਰੂ ਹੋ ਕੇ 9 ਫਰਵਰੀ ਨੂੰ ਖਤਮ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੰਤਰਿਮ ਬਜਟ ਪੇਸ਼ ਕਰੇਗੀ। ਚੋਣਾਂ ਤੋਂ ਬਾਅਦ ਨਵੀਂ ਸਰਕਾਰ ਪੂਰਾ ਬਜਟ ਪੇਸ਼ ਕਰੇਗੀ। ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਨਾਲ ਹੋਵੇਗੀ।

Advertisement

Advertisement