ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਪ’ ਸਰਕਾਰ ਡੇਗਣ ਤੋਂ ਪਹਿਲਾਂ ਭਾਜਪਾ ਵਾਲੇ ਆਪਣੀ ਸਰਕਾਰ ਬਚਾਉਣ: ਮਾਨ

07:32 AM May 30, 2024 IST
‘ਦਿੜ੍ਹਬਾ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। ਫੋਟੋ: ਸ਼ੀਤਲ ‘ਦਿੜ੍ਹਬਾ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। ਫੋਟੋ: ਸ਼ੀਤਲ

ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 29 ਮਈ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਕੱਲ੍ਹ ਦੇਰ ਰਾਤ ਤੱਕ ਇੱਥੇ ਰੋਡ ਸ਼ੋਅ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ,‘ਸਾਡੀ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕਰਵਾਏ ਗਏ ਕੰਮ ਦੂਜੀਆਂ ਪਾਰਟੀਆਂ ਵੱਲੋਂ 70 ਸਾਲਾਂ ’ਚ ਕਰਵਾਏ ਗਏ ਕੰਮਾਂ ’ਤੇ ਭਾਰੂ ਪੈ ਰਹੇ ਹਨ, ਜਿਸ ਕਰਕੇ ਪੰਜਾਬ ਵਿੱਚ ਇਸ ਵਾਰ ਫੇਰ ‘ਆਪ’ ਦੇ ਹੱਕ ਵਿੱਚ ਲੋਕ ਲਹਿਰ ਚੱਲ ਰਹੀ ਹੈ ਜਦੋਂ ਕਿ ਦੂਜੀਆਂ ਪਾਰਟੀਆਂ ਦੇ ਪਤੀਲੇ ਖਾਲੀ ਖੜਕਦੇ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਪੰਜਾਬ ਵਿੱਚ ਚੋਣ ਪ੍ਰਚਾਰ ਦੌਰਾਨ ਧਮਕੀਆਂ ਦੇ ਰਹੇ ਹਨ ਕਿ ਚਾਰ ਜੂਨ ਤੋਂ ਬਾਅਦ ਭਗਵੰਤ ਮਾਨ ਦੀ ਸਰਕਾਰ ਡੇਗਣਗੇ ਪਰ ਭਾਜਪਾ ਵਾਲੇ ਆਪਣੀ ਹੀ ਸਰਕਾਰ ਬਚਾ ਲੈਣ ਕਿਉਂ ਕਿ ਲੋਕ ਕੇਂਦਰ ਦੀ ਭਾਜਪਾ ਸਰਕਾਰ ਡੇਗਣ ਲਈ ਤਿਆਰ ਬੈਠੇ ਹਨ। ਉਨ੍ਹਾਂ ਬਾਦਲ ਪਰਿਵਾਰ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਲੋਕ ਬਾਦਲ ਕਿਆਂ ਨੂੰ ਉਦੋਂ ਚਾਹੁੰਦੇ ਸੀ ਜਦੋਂ ਵੱਡੇ ਬਾਦਲ ਜਿਉਂਦੇ ਸੀ ਪਰ ਹੁਣ ਇਨ੍ਹਾਂ ਦਾ ਮਾੜਾ ਹਾਲ ਹੋ ਗਿਆ ਹੈ ਜਿਸ ਕਰਕੇ ਵੋਟਾਂ ਤੋਂ ਬਾਅਦ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਰੋਂਦੇ ਹੋਏ ਕੰਧਾ ਫੜ ਕੇ ਤੁਰਿਆ ਕਰਨਗੇ।
ਇਸ ਮੌਕੇ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਹੀ ਪੰਜਾਬ ਅਤੇ ਹਲਕੇ ਦੇ ਲੋਕਾਂ ਲਈ ਦਿਨ ਰਾਤ ਕੰਮ ਕਰਦੇ ਰਹਿਣਗੇ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਵੀ ਸੰਬੋਧਨ ਕੀਤਾ।

Advertisement

Advertisement