ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਪੁਲੀਸ ਨੇ ‘ਆਪ’ ਆਗੂ ਨੂੰ ਹਿਰਾਸਤ ’ਚ ਲਿਆ

07:45 AM Jun 20, 2024 IST

ਪੱਤਰ ਪ੍ਰੇਰਕ
ਜਲੰਧਰ, 19 ਜੂਨ
ਜਲੰਧਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਪੁਲੀਸ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਕਰੀਬੀ ਮੰਨੇ ਜਾਂਦੇ ‘ਆਪ’ ਆਗੂ ਸੰਦੀਪ ਨੂੰ ਹਿਰਾਸਤ ’ਚ ਲਿਆ ਹੈ ਹਾਲਾਂਕਿ ਭਾਰਗਵ ਕੈਂਪ ਥਾਣੇ ਦੇ ਐੱਸਐੱਚਓ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਉਨ੍ਹਾਂ ਇਸ ਨੂੰ ਅਫਵਾਹ ਕਰਾਰ ਦਿੱਤਾ। ਜਾਣਕਾਰੀ ਅਨੁਸਾਰ ਸੰਦੀਪ ਇਸ ਵੇਲੇ ਆਮ ਆਦਮੀ ਪਾਰਟੀ ਨਾਲ ਜੁੜਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਸ ਨੇ ਅੰਗੁਰਾਲ ਦੀ ਕਾਫੀ ਮਦਦ ਕੀਤੀ ਸੀ। ਅੱਜ ਸਵੇਰੇ ਪੁਲੀਸ ਨੇ ਉਸ ਨੂੰ ਭਾਰਗਵ ਕੈਂਪ ਇਲਾਕੇ ਤੋਂ ਹਿਰਾਸਤ ਵਿੱਚ ਲਿਆ। ਸੂਤਰਾਂ ਅਨੁਸਾਰ ਪੁਲੀਸ ਮੁਲਾਜ਼ਮ ਉਸ ਨੂੰ ਗ੍ਰਿਫ਼ਤਾਰ ਕਰ ਕੇ ਥਾਣੇ ਲੈ ਆਏ ਪਰ ਪੁੱਛ-ਪੜਤਾਲ ਕਰਨ ਮਗਰੋਂ ਉਸ ਨੂੰ ਛੱਡ ਦਿੱਤਾ ਗਿਆ। ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ’ ਇਸ ਗ੍ਰਿਫ਼ਤਾਰੀ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

Advertisement

Advertisement