ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਛਮੀ ਬੰਗਾਲ, ਹਰਿਆਣਾ ਤੇ ਉੱਤਰਾਖੰਡ ’ਚ ਨਾਗਰਿਕਤਾ ਦੇਣ ਦੀ ਸ਼ੁਰੂਆਤ

06:44 AM May 30, 2024 IST

ਨਵੀਂ ਦਿੱਲੀ:
ਗ੍ਰਹਿ ਮੰਤਰਾਲੇ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੇ ਨਾਗਰਿਕਤਾ (ਸੋਧ) ਕਾਨੂੰਨ (ਸੀਏਏ) ਤਹਿਤ ਪੱਛਮੀ ਬੰਗਾਲ, ਹਰਿਆਣਾ ਤੇ ਉੱਤਰਾਖੰਡ ’ਚ ਨਾਗਰਿਕਤਾ ਦੇਣ ਦੀ ਸ਼ੁਰੂਆਤ ਕਰ ਦਿੱਤੀ ਹੈ। ਮੰਤਰਾਲੇ ਨੇ ਇੱਕ ਬਿਆਨ ’ਚ ਕਿਹਾ ਕਿ ਸਬੰਧਤ ਸੂਬਿਆਂ ਦੀ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਤਿੰਨੋਂ ਰਾਜਾਂ ’ਚ ਅਰਜ਼ੀਆਂ ਦੇਣ ਵਾਲਿਆਂ ਨੂੰ ਅੱਜ ਨਾਗਰਿਕਤਾ ਪ੍ਰਦਾਨ ਕੀਤੀ। ਨਾਗਰਿਕਤਾ (ਸੋਧ) ਨੇਮ, 2024 ਦੇ ਨੋਟੀਫਿਕੇਸ਼ਨ ਮਗਰੋਂ ਦਿੱਲੀ ਦੀ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਪਹਿਲੀ ਵਾਰ ਭਾਰਤੀ ਨਾਗਰਿਕਤਾ ਦਿੱਤੀ ਗਈ ਸੀ, ਜਿੱਥੇ ਕੇਂਦਰੀ ਗ੍ਰਹਿ ਸਕੱਤਰ ਨੇ ਅਰਜ਼ੀਕਾਰਾਂ ਨੂੰ ਸਰਟੀਫਿਕੇਟ ਸੌਂਪੇ ਸਨ। ਸਰਕਾਰ ਨੇ ਬੰਗਲਦੇਸ਼, ਪਾਕਿਸਤਾਨ ਅਤੇ ਅਫ਼ਗਾਨਿਸਤਾਨ ਤੋਂ 31 ਦਸੰਬਰ 2014 ਜਾਂ ਇਸ ਤੋਂ ਪਹਿਲਾਂ ਭਾਰਤ ਆਏ ਹਿੰਦੂ, ਸਿੱਖ, ਜੈਨੀ, ਬੋਧੀ, ਪਾਰਸੀ ਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇਣ ਲਈ ਦਸੰਬਰ 2019 ’ਚ ਸੀਏਏ ਬਣਾਇਆ ਸੀ। -ਪੀਟੀਆਈ

Advertisement

Advertisement