ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਹਿਬਲ ਕਾਂਡ: ਭਲਕੇ ਦੋ ਥਾਵਾਂ ’ਤੇ ਹੋਣਗੇ ਸ਼ਹੀਦੀ ਸਮਾਗਮ

09:33 AM Oct 13, 2024 IST

ਪੱਤਰ ਪ੍ਰੇਰਕ
ਜੈਤੋ, 12 ਅਕਤੂਬਰ
ਨੌਂ ਵਰ੍ਹੇ ਪਹਿਲਾਂ 14 ਅਕਤੂਬਰ 2015 ਨੂੰ ਵਾਪਰੇ ਚਰਚਿਤ ‘ਬਹਿਬਲ ਕਲਾਂ ਗੋਲ਼ੀ ਕਾਂਡ’ ਦੀ ਵਰ੍ਹੇਗੰਢ ਮੌਕੇ ਇਸ ਘਟਨਾ ’ਚ ਸ਼ਹੀਦ ਹੋਏ ਭਾਈ ਕ੍ਰਿਸ਼ਨ ਸਿੰਘ ਨਿਆਮੀਵਾਲਾ ਤੇ ਗੁਰਜੀਤ ਸਿੰਘ ਸਰਾਵਾਂ ਦੀ ਯਾਦ ’ਚ ਸੋਮਵਾਰ ਨੂੰ ਦੋ ਵੱਖ-ਵੱਖ ਸ਼ਹੀਦੀ ਸਮਾਰੋਹ ਹੋ ਰਹੇ ਹਨ। ਗੁਰਜੀਤ ਸਿੰਘ ਸਰਾਵਾਂ ਦੇ ਪਿਤਾ ਸਾਧੂ ਸਿੰਘ ਮਠਾੜੂ ਨੇ ਦੱਸਿਆ ਕਿ ਪਿੰਡ ਸਰਾਵਾਂ ’ਚ ਉਨ੍ਹਾਂ ਦੇ ਘਰ ਅਖੰਡ ਪਾਠ ਪ੍ਰਕਾਸ਼ ਹੋ ਗਏ ਹਨ, ਜਿਨ੍ਹਾਂ ਦੇ ਭੋਗ 14 ਅਕਤੂਬਰ ਨੂੰ ਪੈਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਸ਼ਰਧਾਂਜ਼ਲੀ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।
ਇਸੇ ਤਰ੍ਹਾਂ ਸ਼ਹੀਦ ਭਾਈ ਕ੍ਰਿਸ਼ਨ ਸਿੰਘ ਨਿਆਮੀਵਾਲਾ ਦੇ ਬੇਟੇ ਸੁਖਰਾਜ ਸਿੰਘ ਨੇ ਦੱਸਿਆ ਕਿ 14 ਅਕਤੂਬਰ ਨੂੰ ਸਵੇਰੇ ਪਿੰਡ ਬਹਿਬਲ ਕਲਾਂ ਸਥਿਤ ਗੁਰਦੁਆਰਾ ਟਿੱਬੀ ਸਾਹਿਬ (ਪਾਤਸ਼ਾਹੀ 10ਵੀਂ) ਵਿਖੇ ਸ਼ਰਧਾਂਜਲੀ ਸਮਾਗਮ ਹੋਵੇਗਾ, ਜਿਸ ਵਿੱਚ ਭੋਗ ਉਪਰੰਤ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥੇ ਗੁਰੂ ਇਤਿਹਾਸ ਦੀ ਸਾਂਝ ਪਾਉਣਗੇ।

Advertisement

Advertisement