ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਲਾ ਕਾਲਜ ਦਾ ਹਾਕੀ ਖਿਡਾਰੀ ਕੌਮਾਂਤਰੀ ਲੀਗ ਲਈ ਚੁਣਿਆ

12:04 PM Oct 14, 2024 IST

ਸੰਜੀਵ ਬੱਬੀ
ਚਮਕੌਰ ਸਾਹਿਬ, 13 ਅਕਤੂਬਰ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਹਾਕੀ ਟੀਮ ਦੇ ਖਿਡਾਰੀ ਮੁਨੀਸ਼ ਕੁਮਾਰ ਦੀ ਸਪੋਰਟਸ ਅਥਾਰਟੀ ਆਫ ਇੰਡੀਆ ਵੱਲੋ ‘ਫੌਰਨ ਐਕਸਪੋਜ਼ਰ ਟੂਰ ਆਫ ਐਨਸੀਓਈ ਹਾਕੀ ਐਥਲੀਟ ਲੀਗ’ ਲਈ ਚੋਣ ਹੋਈ ਹੈ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਕਾਲਜ ਦੇ ਹਾਕੀ ਟੀਮ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਦੀ ਟੀਮ ਦੇ 13 ਵਿਦਿਆਰਥੀ ਪਹਿਲਾਂ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿਧਤਾ ਕਰਦਿਆਂ ਯੂਨੀਵਰਸਿਟੀ ਚੈਂਪੀਅਨਸ਼ਿਪ ਵਿੱਚ ਜਿੱਤ ਦੀ ਹੈਟ੍ਰਿਕ ਦਿਵਾ ਚੁੱਕੇ ਹਨ। ਇਹ ਖਿਡਾਰੀ ਅਥਲੈਟਿਕਸ ਲੀਗ ਵਿਚ ਹਿੱਸਾ ਲੈਣ ਲਈ ਨੀਂਦਰਲੈਂਡ ਜਾਵੇਗਾ ਜੋ 22 ਤੋਂ 31 ਅਕਤੂਬਰ ਤੱਕ ਚੱਲੇਗੀ। ਕਾਲਜ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸਕੱਤਰ ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਲੈਫ. ਪ੍ਰੋ. ਪ੍ਰਿਤਪਾਲ ਸਿੰਘ ਅਤੇ ਪ੍ਰੋ. ਅਮਰਜੀਤ ਸਿੰਘ ਨੂੰ ਥਾਪੜਾ ਦਿੱਤਾ ਤੇ ਖਿਡਾਰੀ ਮੁਨੀਸ਼ ਕੁਮਾਰ ਨੂੰ ਵਧਾਈ ਦਿੱਤੀ।

Advertisement

Advertisement