ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਲਾ ਕਾਲਜ ਵੱਲੋਂ ‘ਥਿੰਕ ਨੈਕਸਟ ਟੈੱਕ’ ਨਾਲ ਸਮਝੌਤਾ

06:15 AM Sep 19, 2024 IST
ਸਮਝੌਤਾ ਪੱਤਰ ਦੀ ਕਾਪੀ ਦਿਖਾਉਂਦੇ ਹੋਏ ਪ੍ਰਿੰਸੀਪਲ ਸਤਵੰਤ ਕੌਰ ਸ਼ਾਹੀ। -ਫੋਟੋ: ਬੱਬੀ

ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਅਤੇ ਮੈਨਜਮੈਂਟ ਵਿਭਾਗ ਦੇ ਯਤਨਾਂ ਸਦਕਾ ਕਾਲਜ ਵਲੋਂ ‘ਥਿੰਕ ਨੈਕਸਟ ਟੈਕਨਾਲੋਜੀਜ਼’ ਮੁਹਾਲੀ ਨਾਲ ਸਮਝੌਤਾ ਪੱਤਰ (ਐਮਓਯੂ) ’ਤੇ ਸਹੀ ਪਾਈ ਗਈ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਨਾਲ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਅਤੇ ਡਿਜੀਟਲ ਰੁਝਾਨਾਂ ਤੋਂ ਜਾਣੂ ਕਰਵਾਇਆ ਜਾਵੇਗਾ। ਇਹ ਸਮਝੌਤਾ ਥਿੰਕ ਨੈਕਸਟ ਟੈੱਕ ਦੇ ਬਿਜ਼ਨਸ ਡਿਵੈੱਲਪਮੈਂਟ ਮੈਨੇਜਰ ਇੰਜਨੀਅਰ ਬਲਰਾਮ ਅਤੇ ਡਿਜੀਟਲ ਮਾਰਕੀਟਿੰਗ ਐਕਸਪਰਟ ਲਵ ਕੁਮਾਰ ਸ਼ਰਮਾ ਦੀ ਹਾਜ਼ਰੀ ਵਿਚ ਹੋਇਆ। ਮੈਨਜਮੈਂਟ ਵਿਭਾਗ ਦੇ ਮੁਖੀ ਗੁਰਲਾਲ ਸਿੰਘ ਨੇ ਇਸ ਸਮਝੌਤੇ ਦੀ ਮਹੱਤਤਾ ’ਤੇ ਚਾਨਣਾ ਪਾਇਆ। -ਨਿੱਜੀ ਪੱਤਰ ਪ੍ਰੇਰਕ

Advertisement

Advertisement