ਬਲਿਆਲ ਵਿੱਚ ਜਨਤਕ ਥਾਵਾਂ ’ਤੇ ਬੈਂਚ ਰਖਵਾਏ
07:09 AM Jul 07, 2023 IST
ਭਵਾਨੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਪਿੰਡ ਬਲਿਆਲ ਵਿੱਚ ਲੋਕਾਂ ਦੀ ਸਹੂਲਤ ਲਈ 20 ਬੈਂਚ ਭੇਜੇ ਗਏ। ਇਸ ਸਬੰਧੀ ਪਾਰਟੀ ਦੇ ਸਰਕਲ ਇੰਚਾਰਜ ਸੁਖਵਿੰਦਰ ਸਿੰਘ ਬਲਿਆਲ ਨੇ ਦੱਸਿਆ ਕਿ ਐੱਮਪੀ ਮਾਨ ਵੱਲੋਂ ਪਿੰਡ ਬਲਿਆਲ ਲਈ 20 ਬੈਂਚ ਭੇਜੇ ਗਏ ਹਨ, ਜਿਨ੍ਹਾਂ ਨੂੰ ਲੋਕਾਂ ਦੀ ਸਹੂਲਤ ਲਈ ਪਿੰਡ ਦੀਆਂ ਵੱਖ ਵੱਖ ਥਾਵਾਂ ’ਤੇ ਰਖਵਾਇਆ ਗਿਆ ਹੈ। ਇਸ ਤੋਂ ਇਲਾਵਾ ਪਾਣੀ ਦੀ ਟੈਂਕੀ ਲਈ ਅਤੇ ਹੋਰ ਵਿਕਾਸ ਕਾਰਜਾਂ ਲਈ ਗਰਾਂਟ ਵੀ ਜਲਦੀ ਆ ਜਾਵੇਗੀ। ਇਸ ਮੌਕੇ ਕਮਲਦੀਪ ਸਿੰਘ, ਅਰਸ਼ਦੀਪ ਸਿੰਘ, ਮਨਦੀਪ ਸਿੰਘ, ਬਲਜੀਤ ਸਿੰਘ, ਸੁੱਖੀ ਸਿੰਘ, ਦਰਸ਼ਨ ਸਿੰਘ, ਮੱਖਣ ਸਿੰਘ ਸਮੇਤ ਹੋਰ ਨਗਰ ਨਿਵਾਸੀ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement