ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਾਲ: ਭਾਜਪਾ ਵੱਲੋਂ ਵਿਗੜਦੀ ਕਾਨੂੰਨ ਵਿਵਸਥਾ ’ਤੇ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ

01:09 PM Jul 01, 2024 IST

ਨਵੀਂ ਦਿੱਲੀ, 1 ਜੁਲਾਈ
ਭਾਰਤੀ ਜਨਤਾ ਪਾਰਟੀ ਨੇ ਪੱਛਮੀ ਬੰਗਾਲ ਵਿੱਚ ਗੰਭੀਰ ਤੌਰ ’ਤੇ ਵਿਗੜਦੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਅੱਜ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫੇ ਦੀ ਮੰਗ ਕੀਤੀ। ਸੋਸ਼ਲ ਮੀਡੀਆ ’ਤੇ ਇਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਨੇ ਮਮਤਾ ਦੇ ਅਸਤੀਫੇ ਦੀ ਮੰਗ ਕੀਤੀ। ਵੀਡੀਓ ਵਿੱਚ ਇਕ ਵਿਅਕਤੀ ਜਨਤਕ ਤੌਰ ’ਤੇ ਇਕ ਜੋੜ ਨੂੰ ਡੰਡੇ ਨਾਲ ਕੁੱਟਦਾ ਹੋਇਆ ਨਜ਼ਰ ਆ ਰਿਹਾ ਹੈ। ਵੀਡੀਓ ਵਿੱਚ ਜੋ ਵਿਅਕਤੀ ਜੋੜੇ ਨੂੰ ਬਾਂਸ ਦੇ ਡੰਡੇ ਨਾਲ ਕੁੱਟਦਾ ਹੋਇਆ ਦਿਖਾਈ ਦੇ ਰਿਹਾ ਹੈ ਉਹ ਉੱਤਰ ਦਿਨਾਜਪੁਰ ਜ਼ਿਲ੍ਹੇ ਵਿੱਚ ਚੋਪੜਾ ਇਲਾਕੇ ਦੇ ਤ੍ਰਿਣਮੂਲ ਕਾਂਗਰਸ ਦਾ ਇਕ ਸਥਾਨਕ ਆਗੂ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਸ ਦੀ ਪਛਾਣ ਤਜ਼ਮੁਲ ਉਰਫ਼ ਜੇਸੀਬੀ ਵਜੋਂ ਹੋਈ ਹੈ। ਭਾਜਪਾ ਦੇ ਕੌਮੀ ਤਰਜਮਾਨ ਗੌਰਵ ਭਾਟੀਆ ਨੇ ਘਟਨਾ ਦਾ ਜ਼ਿਕਰ ਕੀਤਾ ਅਤੇ ਮੁੱਖ ਮੰਤਰੀ ਦੀ ਨਿਆਂ ਤੇ ਸ਼ਾਸਨ ਦੀ ਵਚਨਬੱਧਤਾ ਨੂੰ ਲੈ ਕੇ ਸਵਾਲ ਉਠਾਇਆ। -ਪੀਟੀਆਈ

Advertisement

Advertisement
Advertisement