ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਗਾਲ ਭਾਜਪਾ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਜ਼ਖ਼ਮੀ

08:26 AM Feb 15, 2024 IST
ਭਾਜਪਾ ਆਗੂ ਸੁਕਾਂਤ ਮਜੂਮਦਾਰ ਨੂੰ ਹਸਪਤਾਲ ਲਿਜਾਂਦੇ ਹੋਏ। -ਫੋਟੋ: ਪੀਟੀਆਈ

ਕੋਲਕਾਤਾ, 14 ਫਰਵਰੀ
ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਅੱਜ ਉੱਤਰੀ 24 ਪਰਗਨਾ ਜ਼ਿਲ੍ਹੇ ’ਚ ਕਾਰ ਦੇ ਬੋਨਟ ’ਤੇ ਖੜ੍ਹ ਕੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਸਮੇਂ ਸੰਤੁਲਨ ਵਿਗੜਨ ਕਾਰਨ ਡਿੱਗ ਕੇ ਜ਼ਖ਼ਮੀ ਹੋ ਗਏ। ਪਾਰਟੀ ਦੇ ਇੱਕ ਅਹੁਦੇਦਾਰ ਨੇ ਦੱਸਿਆ ਕਿ ਘਟਨਾ ਮਗਰੋਂ ਮਜੂਮਦਾਰ ਨੂੰ ਬਸ਼ੀਰਹਾਟ ਸਬ- ਡਵੀਜ਼ਨਲ ਹਸਪਤਾਲ ਲਿਜਾਇਆ ਗਿਆ ਹੈ। ਇਹ ਘਟਨਾ ਭਾਰਤ-ਬੰਗਲਾਦੇਸ਼ ਸਰਹੱਦ ’ਤੇ ਇਚਾਮਤੀ ਨਦੀ ਦੇ ਤੱਟ ਨੇੜਲੇ ਟਾਕੀ ਇਲਾਕੇ ’ਚ ਵਾਪਰੀ। ਮਜੂਮਦਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਗਲਵਾਰ ਰਾਤ ਗੜਬੜੀ ਵਾਲੇ ਇਲਾਕੇ ਸੰਦੇਸ਼ਖਲੀ ਜਾਣ ਤੋਂ ਰੋਕ ਦਿੱਤਾ ਸੀ ਅਤੇ ਉਨ੍ਹਾਂ ਨੂੰ ਟਾਕੀ ਵਿੱਚ ਇੱਕ ਰੈਸਟ ਹਾਊਸ ਵਿੱਚ ਰੱਖਿਆ ਗਿਆ ਸੀ। ਭਾਜਪਾ ਦੇ ਸੂਬਾ ਪ੍ਰਧਾਨ ਨੇ ਅੱਜ ਫਿਰ ਸੰਦੇਸ਼ਖਲੀ ਜਾਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਇਲਾਕੇ ਵਿਚੋਂ ਬਾਹਰ ਨਾ ਜਾਣ ਦਿੱਤਾ। ਮਜੂਮਦਾਰ ਨੇ ਅੱਜ ਦੋਸ਼ ਲਾਇਆ ਕਿ ਸੂਬਾ ਪੁਲੀਸ ਨੇ ਉਨ੍ਹਾਂ ਨੂੰ ਗੜਬੜੀ ਵਾਲੇ ਇਲਾਕੇ ਸੰਦੇਸ਼ਖਲੀ ’ਚ ਜਾਣ ਤੋਂ ਰੋਕਣ ਲਈ ਰੈਸਟ ਹਾਊਸ ਦੀ ਘੇਰਾਬੰਦੀ ਕਰ ਦਿੱਤੀ ਹੈ। ਦੱਸਣਯੋਗ ਹੈ ਸੰਦੇਸ਼ਖਲੀ ’ਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਪ੍ਰਤੀ ਵਫ਼ਦਾਰੀ ਰੱਖਣ ਵਾਲੇ ਕੁਝ ਗੁੰਡਿਆਂ ਵੱਲੋਂ ਦਿਹਾਤੀ ਲੋਕਾਂ ’ਤੇ ਕਥਿਤ ਜ਼ੁਲਮ ਕਰਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮਿਲਣ ਲਈ ਬਾਅਦ ਦੁਪਹਿਰ ਸੰਦੇਸ਼ਖਲੀ ਜਾਣਾ ਸੀ। ਮਜੂਮਦਾਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ‘ਨਜ਼ਰਬੰਦ’ ਕਰ ਦਿੱਤਾ ਗਿਆ ਹੈ। ਹਾਲਾਂਕਿ ਪੁਲੀਸ ਨੇ ਇਸ ਤੋਂ ਇਨਕਾਰ ਕੀਤਾ ਹੈ। ਦੂਜੇ ਪਾਸੇ ਪੱਛਮੀ ਬੰਗਾਲ ’ਚ ਸੱਤਾਧਾਰੀ ਟੀਐੱਮਸੀ ਦੇ ਤਰਜਮਾਨ ਕੁਣਾਲ ਘੋਸ਼ ਨੇ ਇਸ ਘਟਨਾਕ੍ਰਮ ’ਤੇ ਪ੍ਰਤੀਕਿਰਿਆ ਦਿੰਦਿਆਂ ਦੋਸ਼ ਲਾਇਆ ਕਿ ‘ਭਾਜਪਾ ਇਲਾਕੇ ’ਚ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ।’’ ਘੋਸ਼ ਨੇ ਆਖਿਆ, ‘‘ਭਾਜਪਾ ਵੱਲੋਂ ਲਾਏ ਦੋਸ਼ ਬੇਬੁਨਿਆਦ ਹਨ ਅਤੇ ਉਹ ਕਾਨੂੰਨ-ਵਿਵਸਥਾ ਵਿਗਾੜਨਾ ਚਾਹੁੰਦੇ ਹਨ। -ਪੀਟੀਆਈ

Advertisement

Advertisement