ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਗਾਲ: ਚੋਣ ਕਮਿਸ਼ਨ ਵੱਲੋਂ ਭਾਜਪਾ ਦੀ ਸੂਬਾਈ ਪ੍ਰਧਾਨ ਨੂੰ ਨੋਟਿਸ

08:16 AM May 19, 2024 IST

ਨਵੀਂ ਦਿੱਲੀ, 18 ਮਈ
ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੀ ਸੱਤਾਧਾਰੀ ਪਾਰਟੀ ਤ੍ਰਿਣਮੂਲ ਕਾਂਗਰਸ ਨੂੰ ਨਿਸ਼ਾਨਾ ਬਣਾਉਂਦੇ ‘ਗੁੰਮਰਾਹਕੁਨ’ ਇਸ਼ਤਿਹਾਰਾਂ ਦੇ ਮਾਮਲੇ ਵਿੱਚ ਅੱਜ ਭਾਜਪਾ ਦੀ ਸੂਬਾ ਇਕਾਈ ਦੀ ਪ੍ਰਧਾਨ ਸੁਕਾਂਤਾ ਮਜੂਮਦਾਰ ਨੂੰ ਦੋ ਵੱਖ-ਵੱਖ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਚੋਣ ਨਿਗਰਾਨ ਸੰਸਥਾ ਨੇ ਇਨ੍ਹਾਂ ਨੋਟਿਸਾਂ ਦਾ 21 ਤੱਕ ਜਵਾਬ ਮੰਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਕਿਉਂ ਨਾ ਦੋਵਾਂ ਇਸ਼ਤਿਹਾਰਾਂ ਨੂੰ ਆਦਰਸ਼ ਚੋਣ ਜ਼ਾਬਤੇ ਅਤੇ ਸਿਆਸੀ ਪਾਰਟੀਆਂ ਨੂੰ ਜਾਰੀ ਐਡਵਾਈਜ਼ਰੀ ਦੀ ਉਲੰਘਣਾ ਮੰਨਿਆ ਜਾਵੇ। ਮਜੂਮਦਾਰ ਨੂੰ 21 ਮਈ ਸ਼ਾਮ 5 ਵਜੇ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਨੋਟਿਸਾਂ ਅਨੁਸਾਰ, ਇੱਕ ਇਸ਼ਤਿਹਾਰ ਦਾ ਸਿਰਲੇਖ ‘ਭ੍ਰਿਸ਼ਟਾਚਾਰ ਦੀ ਜੜ੍ਹ ਤ੍ਰਿਣਮੂਲ’ ਜਦਕਿ ਦੂਜੇ ਦਾ ਸਿਰਲੇਖ ‘ਸਨਾਤਨ ਵਿਰੋਧੀ ਤ੍ਰਿਣਮੂਲ’ ਹੈ। ਟੀਐੱਮਸੀ ਨੇ ਇਨ੍ਹਾਂ ਇਸ਼ਤਿਹਾਰਾਂ ਖਿਲਾਫ਼ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਸੀ। ਨੋਟਿਸ ਜਾਰੀ ਕਰਦੇ ਹੋਏ ਚੋਣ ਨਿਗਰਾਨ ਸੰਸਥਾ ਨੇ ਭਾਜਪਾ ਆਗੂ ਨੂੰ ਆਦਰਸ਼ ਚੋਣ ਜ਼ਾਬਤੇ ਦੇ ਉਪਬੰਧ ਯਾਦ ਕਰਵਾਏ, ਜੋ ਗ਼ੈਰ-ਪ੍ਰਮਾਣਿਤ ਦੋਸ਼ਾਂ ਦੇ ਅਧਾਰ ’ਤੇ ਆਲੋਚਨਾ ਨਾਲ ਸਬੰਧਤ ਹਨ। ਚੋਣ ਕਮਿਸ਼ਨ ਨੇ ਪਾਰਟੀਆਂ ਨੂੰ ਹਾਲ ਹੀ ਵਿੱਚ ਐਡਵਾਈਜ਼ਰੀ ਜਾਰੀ ਕੀਤੀ ਸੀ ਕਿ ਗੈਰ-ਪ੍ਰਮਾਣਿਤ ਅਤੇ ਗੁੰਮਰਾਹਕੁਨ ਇਸ਼ਤਿਹਾਰ ਮੀਡੀਆ ਵਿੱਚ ਪ੍ਰਕਾਸ਼ਤ ਨਾ ਕੀਤੇ ਜਾਣ। -ਪੀਟੀਆਈ

Advertisement

Advertisement