For the best experience, open
https://m.punjabitribuneonline.com
on your mobile browser.
Advertisement

ਹਿੰਸਾ ਦਾ ਸ਼ਿਕਾਰ ਲੋਕਾਂ ਦੀ ਘਰ ਵਾਪਸੀ ਯਕੀਨੀ ਬਣਾਵੇ ਬੰਗਾਲ ਸਰਕਾਰ: ਹਾਈ ਕੋਰਟ

09:04 PM Jun 21, 2024 IST
ਹਿੰਸਾ ਦਾ ਸ਼ਿਕਾਰ ਲੋਕਾਂ ਦੀ ਘਰ ਵਾਪਸੀ ਯਕੀਨੀ ਬਣਾਵੇ ਬੰਗਾਲ ਸਰਕਾਰ  ਹਾਈ ਕੋਰਟ
Advertisement

ਕੋਲਕਾਤਾ, 21 ਜੂਨ
ਕਲਕੱਤਾ ਹਾਈ ਕੋਰਟ ਨੇ ਅੱਜ ਪੱਛਮੀ ਬੰਗਾਲ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਸੂਬੇ ਵਿੱਚ ਲੋਕ ਸਭਾ ਚੋਣਾਂ ਮਗਰੋਂ ਕਥਿਤ ਹਿੰਸਾ ਦਾ ਸ਼ਿਕਾਰ ਹੋਏ ਲੋਕਾਂ ਦੀ ਘਰ ਵਾਪਸੀ ਯਕੀਨੀ ਬਣਾਉਣ ਲਈ ਕਦਮ ਚੁੱਕੇ। ਉਨ੍ਹਾਂ ਪੁਲੀਸ ਨੂੰ ਨਿਰਦੇਸ਼ ਦਿੱਤਾ ਕਿ ਕਥਿਤ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਸਖ਼ਤ ਨਿਗਰਾਨੀ ਰੱਖੀ ਜਾਵੇ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਯਕੀਨੀ ਬਣਾਉਣ ਲਈ ਕਿਹਾ। ਜਸਟਿਸ ਹਰੀਸ਼ ਟੰਡਨ ਦੀ ਅਗਵਾਈ ਵਾਲੀ ਬੈਂਚ ਲੋਕ ਸਭਾ ਚੋਣਾਂ ਮਗਰੋਂ ਪੱਛਮੀ ਬੰਗਾਲ ਵਿੱਚ ਹਿੰਸਾ ਦੇ ਦੋਸ਼ਾਂ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ। -ਪੀਟੀਆਈ

Advertisement

Advertisement
Author Image

Advertisement
Advertisement
×