ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਵੱਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ਼ ਮਾਣਹਾਨੀ ਕੇਸ ਦਰਜ

01:29 PM Jun 29, 2024 IST
ਮੁੱਖ ਮੰਤਰੀ ਮਮਤਾ ਬੈਨਰਜੀ ਤੇ ਰਾਜਪਾਲ ਸੀਵੀ ਆਨੰਦ ਬੋਸ ਦੀ ਫਾਈਲ ਫੋਟੋ।

ਕੋਲਕਾਤਾ, 29 ਜੂਨ
ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ਼ ਕਲਕੱਤਾ ਹਾਈ ਕੋਰਟ ਵਿਚ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ। ਬੈਨਰਜੀ ਨੇ ਲੰਘੇ ਦਿਨ ਸੂਬਾ ਸਕੱਤਰੇਤ ਵਿਚ ਪ੍ਰਸ਼ਾਸਨਿਕ ਬੈਠਕ ਦੌਰਾਨ ਕਿਹਾ ਸੀ ਕਿ ਕੁਝ ਮਹਿਲਾਵਾਂ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਹੈ ਕਿ ਉਹ ਰਾਜ ਭਵਨ ਵਿਚ ਚਲਦੀਆਂ ਸਰਗਰਮੀਆਂ ਕਰਕੇ ਉਥੇ ਜਾਣ ਤੋਂ ਡਰਦੀਆਂ ਹਨ। ਬੋਸ ਨੇ ਇਸ ਟਿੱਪਣੀ ਲਈ ਬੈਨਰਜੀ ਦੀ ਨੁਕਤਾਚੀਨੀ ਕਰਦਿਆਂ ਕਿਹਾ ਸੀ ਕਿ ਲੋਕ ਨੁਮਾਇੰਦਿਆਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਗ਼ਲਤ ਤਸਵੀਰ ਪੇਸ਼ ਕਰਨ ਜਾਂ ਪ੍ਰਭਾਵ ਬਣਾਉਣ ਦੀ ਕੋਸ਼ਿਸ਼ ਨਾ ਕਰਨ। ਸੂਤਰਾਂ ਨੇ ਕਿਹਾ ਕਿ ਬੰਗਾਲ ਦੇ ਰਾਜਪਾਲ ਨੇ ਕੁਝ ਟੀਐੱਮਸੀ ਆਗੂਆਂ ਖਿਲਾਫ਼ ਵੀ ਮਿਲਦੀਆਂ ਜੁਲਦੀਆਂ ਟਿੱਪਣੀਆਂ ਲਈ ਮਾਣਹਾਨੀ ਕੇਸ ਦਰਜ ਕੀਤਾ ਹੈ। -ਪੀਟੀਆਈ

Advertisement

Advertisement
Advertisement