ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਛਮੀ ਬੰਗਾਲ: ਕੋਲੇ ਦੀ ਖਾਣ ਵਿੱਚ ਧਮਾਕਾ ਹੋਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ

02:38 PM Oct 07, 2024 IST
featuredImage featuredImage

ਕੋਲਕਾਤਾ, 7 ਅਕਤੂਬਰ

Advertisement

ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਸੋਮਵਾਰ ਦੁਪਹਿਰ ਇੱਕ ਨਿੱਜੀ ਸੰਸਥਾ ਦੀ ਮਾਲਕੀ ਵਾਲੀ ਕੋਲੇ ਦੀ ਖਾਣ ਵਿੱਚ ਹੋਏ ਭਿਆਨਕ ਧਮਾਕੇ ਕਾਰਨ ਘੱਟੋ-ਘੱਟ 7 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ। ਪ੍ਰਸ਼ਾਸਨ ਵੱਲੋਂ ਧਮਾਕੇ ਕਾਰਨ ਜ਼ਮੀਨ ਖਿਸਕਣ ਤੋਂ ਬਾਅਦ ਖਾਣਾਂ ਅੰਦਰ ਹੋਰ ਮਜ਼ਦੂਰਾਂ ਦੇ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਚਸ਼ਮਦੀਦਾਂ ਨੇ ਦੱਸਿਆ ਕਿ ਧਮਾਕੇ ਵਿੱਚ ਮਾਰੇ ਗਏ ਕੁਝ ਲੋਕਾਂ ਦੀਆਂ ਲਾਸ਼ਾਂ ਦੇ ਟੁਕੜੇ ਹੋ ਗਏ ਸਨ। ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ ਜ਼ਖ਼ਮੀ ਮਜ਼ਦੂਰਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਰਾਹਤ ਕਾਰਜਾਂ ’ਚ ਲੱਗੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੋਲੇ ਦੀ ਖੁਦਾਈ ਲਈ ਧਮਾਕੇ, ਜ਼ਰੂਰੀ ਸੁਰੱਖਿਆ ਉਪਾਵਾਂ ਦੀ ਪਾਲਣਾ ਕੀਤੇ ਬਿਨਾਂ ਬੇਢੰਗੇ ਤਰੀਕੇ ਨਾਲ ਕੀਤੇ ਗਏ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਖਾਣ ਦਾ ਸੰਚਾਲਨ ਕਰਦੀ ਕੰਪਨੀ ਵੱਲੋਂ ਹਾਲੇ ਤੱਕ ਇਸ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਮਾਈਨਿੰਗ ਕਰਨ ਵਾਲੇ ਮਜ਼ਦੂਰਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਸਥਾਨਕ ਲੋਕਾਂ ਨੇ ਖਦਾਨ ਨੇੜੇ ਪਹੁੰਚ ਕੇ ਧਰਨਾ ਸ਼ੁਰੂ ਕਰ ਦਿੱਤਾ ਅਤੇ ਦੋਸ਼ ਲਾਇਆ ਕਿ ਧਮਾਕੇ ਤੋਂ ਬਾਅਦ ਉੱਚ ਪ੍ਰਸ਼ਾਸਨ ਨੇ ਜ਼ਿੰਮੇਵਾਰੀ ਲੈਣ ਅਤੇ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੀ ਬਜਾਏ ਉਸ ਜਗ੍ਹਾ ਨੂੰ ਛੱਡ ਦਿੱਤਾ ਹੈ। -ਆਈਏਐੱਨਐੱਸ

Advertisement
Advertisement
Tags :
blast in coal MinePunjabi NewsPunjabi TribuneWest Bengal