ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Bengaluru Stampede: ਹਾਈ ਕੋਰਟ ਵੱਲੋਂ ਸੁਣਵਾਈ ਲਈ 12 ਜੂਨ ਤੈਅ

12:29 PM Jun 10, 2025 IST
featuredImage featuredImage
ਬੰਗਲੂਰੂ ਦੇ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਮੱਚੀ ਭਗਦੜ ਮਗਰੋਂ ਲੱਗਾ ਜੁੱਤੀਆਂ ਦਾ ਢੇਰ। ਫਾਈਲ ਫੋਟੋ: ਪੀਟੀਆਈ

ਬੰਗਲੂਰੂ, 10 ਜੂਨ

Advertisement

ਕਰਨਾਟਕ ਹਾਈ ਕੋਰਟ ਨੇ ਇੱਥੋਂ ਦੇ ਚਿੰਨਾਸਵਾਮੀ ਸਟੇਡੀਅਮ ਵਿੱਚ 4 ਜੂਨ ਨੂੰ ਹੋਈ ਭਗਦੜ ਦੀ ਘਟਨਾ ਸੰਬੰਧੀ ਅਰਜ਼ੀ ’ਤੇ ਅਗਲੀ ਸੁਣਵਾਈ ਲਈ 12 ਜੂਨ ਦੀ ਮਿਤੀ ਤੈਅ ਕੀਤੀ ਹੈ। ਇਸ ਭਗਦੜ ਵਿੱਚ 11 ਵਿਅਕਤੀਆਂ ਦੀ ਮੌਤ ਹੋ ਗਈ ਸੀ।

ਅਦਾਲਤ ਨੇ ਐਡਵੋਕੇਟ ਜਨਰਲ ਸ਼ਸ਼ੀ ਕਿਰਨ ਸ਼ੈੱਟੀ ਨੂੰ ਸੀਲਬੰਦ ਲਿਫਾਫੇ ਵਿੱਚ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ। ਸੁਣਵਾਈ ਦੌਰਾਨ ਸ਼ੈੱਟੀ ਨੇ ਕਿਹਾ ਕਿ ਉਨ੍ਹਾਂ ਨੇ ਹੁਣ ਤੱਕ ਆਪਣਾ ਜਵਾਬ ਦਾਖਲ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਨਿਆਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਰਿਪੋਰਟ ਪੇਸ਼ ਕਰਨ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।

Advertisement

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ੈੱਟੀ ਨੇ ਸੀਲਬੰਦ ਲਿਫਾਫੇ ਵਿੱਚ ਜਵਾਬ ਦਾਖਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬਕਾਇਆ ਜ਼ਮਾਨਤ ਅਰਜ਼ੀਆਂ ਦੀ ਇਕੱਠੀ ਸੁਣਵਾਈ ਚੱਲ ਰਹੀ ਹੈ ਅਤੇ ਮਾਮਲੇ ਵਿੱਚ ਦਿੱਤੇ ਗਏ ਬਿਆਨਾਂ ਨੂੰ ਦੋਸ਼ੀਆਂ ਵੱਲੋਂ ਵਰਤਿਆ ਜਾ ਰਿਹਾ ਹੈ।

ਕਾਰਜਕਾਰੀ ਚੀਫ਼ ਜਸਟਿਸ ਵੀ ਕਾਮੇਸ਼ਵਰ ਰਾਓ ਅਤੇ ਜਸਟਿਸ ਸੀਐਮ ਜੋਸ਼ੀ ਨੇ ਖ਼ੁਦ ਦਾਇਰ ਇਸ ਪਟੀਸ਼ਨ ’ਤੇ ਸੁਣਵਾਈ ਕੀਤੀ। ਵਿਧਾਨ ਪਰਿਸ਼ਦ ਦੇ ਇਕ ਸਾਬਕਾ ਮੈਂਬਰ ਨੇ ਇਸ ਅਰਜ਼ੀ ਵਿੱਚ ਧਿਰ ਬਣਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਇਕ ਵਕੀਲ ਨੇ ਕਿਹਾ ਕਿ ਉਹ ਵੀ ਭਗਦੜ ਸੰਬੰਧੀ ਇਕ ਲੋਕਹਿਤ ਅਰਜ਼ੀ ਦਾਖਲ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕਰਨਾਟਕ ਹਾਈਕੋਰਟ ਨੇ 5 ਜੂਨ ਨੂੰ ਸਟੇਡੀਅਮ ਵਿੱਚ ਹੋਈ ਭਗਦੜ ਦੀ ਘਟਨਾ ਦਾ ਖ਼ੁਦ ਨੋਟਿਸ ਲਿਆ ਸੀ ਅਤੇ ਰਾਜ ਸਰਕਾਰ ਨੂੰ ਸਥਿਤੀ ਦੀ ਰਿਪੋਰਟ ਦਾਖਲ ਕਰਨ ਦਾ ਹੁਕਮ ਦਿੱਤਾ ਸੀ। -ਪੀਟੀਆਈ

Advertisement