ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਸੜੂ ਵਾਸੀਆਂ ਵੱਲੋਂ ਜੱਜ ਬਣਨ ਵਾਲੇ ਬੈਨੀਪਾਲ ਦਾ ਸਨਮਾਨ

07:57 AM Oct 22, 2024 IST
ਪਿੰਡ ਈਸੜੂ ਦੇ ਜਸ਼ਨਪ੍ਰੀਤ ਬੈਨੀਪਾਲ ਦਾ ਸਨਮਾਨ ਕਰਦੇ ਹੋਏ ਪਿੰਡ ਵਾਸੀ। - ਫੋਟੋ: ਜੱਗੀ

ਪਾਇਲ: ਪਿੰਡ ਈਸੜੂ ਦੇ ਜੰਮਪਲ ਜਸ਼ਨਪ੍ਰੀਤ ਸਿੰਘ ਬੈਨੀਪਾਲ ਪੁੱਤਰ ਐਡਵੋਕੇਟ ਜੁਗਰਾਜ ਸਿੰਘ ਬੈਨੀਪਾਲ ਦਾ ਪਰਿਵਾਰ ਸਮੇਤ ਪਿੰਡ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਈਸੜੂ ਵਿੱਚ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਬਾ ਸੁਖਦੀਪ ਸਿੰਘ ਦੇ ਜਥੇ ਨੇ ਕੀਰਤਨ ਵਿਖਿਆਨ ਰਾਹੀਂ ਸੰਗਤਾਂ ਨੂੰ ਰੱਬੀ ਬਾਣੀ ਨਾਲ ਜੋੜਿਆ। ਇਸ ਮੌਕੇ ਸਾਬਕਾ ਸਰਪੰਚ ਬਹਾਦਰ ਸਿੰਘ ਯੂਐੱਸਏ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਤੇ ਜਰਨੈਲ ਸਿੰਘ ਜੈਲੂ ਨੇ ਐੱਚਸੀਐੱਸ ਦੀ ਪ੍ਰੀਖਿਆ ਵਿੱਚ 47ਵਾਂ ਰੈਂਕ ਪ੍ਰਾਪਤ ਕਰਨ ਵਾਲੇ ਜੱਜ ਜਸਨਪ੍ਰੀਤ ਸਿੰਘ ਬੈਨੀਪਾਲ, ਐਡਵੋਕੇਟ ਜੁਗਰਾਜ ਸਿੰਘ ਤੇ ਮਾਤਾ ਦਲਜੀਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਾਬਕਾ ਸਰਪੰਚ ਬਹਾਦਰ ਸਿੰਘ ਯੂਐੱਸਏ ਨੇ ਕਿਹਾ ਕਿ ਜਸ਼ਨਪ੍ਰੀਤ ਸਿੰਘ ਬੈਨੀਪਾਲ ਦਾ ਜੱਜ ਬਣਨਾ ਪਿੰਡ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਇਸ ਮੌਕੇ ਹੋਰਨਾਂ ਤੋਂ ਸਾਬਕਾ ਪੰਚ ਜਰਨੈਲ ਸਿੰਘ, ਪੰਚ ਹਰਪ੍ਰੀਤ ਸਿੰਘ ਤੇ ਭੁਪਿੰਦਰ ਸਿੰਘ, ਨਿਰਮਲ ਸਿੰਘ, ਤਰਨਪ੍ਰੀਤ ਸਿੰਘ, ਸੋਹਣ ਸਿੰਘ ਅਤੇ ਦਵਿੰਦਰ ਸਿੰਘ ਨੇ ਬੈਨੀਪਾਲ ਪਰਿਵਾਰ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement