ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਵਿੱਚ ਝੁਕੇ ਹੋਏ ਦਰੱਖ਼ਤ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

06:38 AM Jun 10, 2024 IST
ਸੈਕਟਰ 49-ਡੀ ਦੀ ਹਾਊਸਿੰਗ ਬੋਰਡ ਕਲੋਨੀ ਵਿੱਚ ਝੁਕੇ ਹੋਏ ਦਰੱਖ਼ਤ ਹੇਠਾਂ ਖੜ੍ਹੀਆਂ ਕਾਰਾਂ।

ਮੁਕੇਸ਼ ਕੁਮਾਰ
ਚੰਡੀਗੜ੍ਹ, 9 ਜੂਨ
‘ਸਿਟੀ ਬਿਊਟੀਫੁਲ’ ਚੰਡੀਗੜ੍ਹ ’ਚ ਪੁਰਾਣੇ ਅਤੇ ਖਤਰਨਾਕ ਦਰੱਖਤ ਲੋਕਾਂ ਲਈ ਖਤਰਾ ਬਣੇ ਹੋਏ ਹਨ। ਲੋਕਾਂ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਹਨੇਰੀ ਕਾਰਨ ਦਰੱਖਤ ਟੁੱਟਣ ਦੀਆਂ ਘਟਨਾਵਾਂ ਤੋਂ ਹੋਏ ਜਾਨੀ ਅਤੇ ਮਾਲੀ ਨੁਕਸਾਨ ਤੋਂ ਪ੍ਰਸ਼ਾਸਨ ਅਤੇ ਨਗਰ ਨਿਗਮ ਨੇ ਹਾਲੇ ਤੱਕ ਕੋਈ ਸਬਕ ਨਹੀਂ ਸਿੱਖਿਆ। ਹਾਲਾਂਕਿ ਪਿਛਲੀਆਂ ਘਟਨਾਵਾਂ ਨੂੰ ਲੈ ਕੇ ਨਗਰ ਨਿਗਮ ਨੇ ਆਪਣੀ ਉਮਰ ਲੰਘਾ ਚੁੱਕੇ ਅਤੇ ਹੇਠਾਂ ਝੁਕੇ ਦਰੱਖਤਾਂ ਨੂੰ ਹਟਾਉਣ ਦੀ ਮੁਹਿੰਮ ਚਲਾਈ ਸੀ ਅਤੇ ਸ਼ਹਿਰ ਵਾਸੀਆਂ ਨੂੰ ਅਜਿਹੇ ਖਤਰਨਾਕ ਦਰੱਖਤਾਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਵੀ ਕੀਤੀ ਸੀ ਪਰ ਅਜਿਹੇ ਦਰੱਖਤ ਅੱਜ ਵੀ ਸ਼ਹਿਰ ਦੇ ਲੋਕਾਂ ਲਈ ਖਤਰਾ ਬਣੇ ਹੋਏ ਹਨ।
ਇੱਥੋਂ ਦੇ ਸੈਕਟਰ-49ਡੀ ਵਿੱਚ ਸਥਿਤ ਹਾਊਸਿੰਗ ਬੋਰਡ ਕਲੋਨੀ ਦੇ ਵਸਨੀਕਾਂ ਨੇ ਦੱਸਿਆ ਕਿ ਇਸ ਝੁਕੇ ਹੋਏ ਦਰੱਖਤ ਸਬੰਧੀ ਨਗਰ ਨਿਗਮ ਨੂੰ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਲੋਨੀ ਦੇ ਸਾਹਮਣੇ ਖੁੱਲ੍ਹੀ ਥਾਂ ’ਤੇ ਵੱਡਾ ਦਰੱਖਤ ਇਲਾਕਾ ਵਾਸੀਆਂ ਲਈ ਖਤਰਾ ਬਣਿਆ ਹੋਇਆ ਹੈ। ਇਹ ਝੁਕਿਆ ਹੋਇਆ ਦਰੱਖਤ ਹਨੇਰੀ ਜਾਂ ਆਪਣੇ ਹੀ ਭਾਰੀ ਬੋਝ ਕਾਰਨ ਕਿਸੇ ਵੀ ਸਮੇਂ ਡਿੱਗ ਸਕਦਾ ਹੈ ਪਰ ਨਗਰ ਨਿਗਮ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ।
ਸੈਕਟਰ 49-ਡੀ ਨਿਵਾਸੀ ਅਤੇ ਸਮਾਜ ਸੇਵੀ ਪੁਨੀਤ ਨੇ ਦੱਸਿਆ ਕਿ ਸੈਕਟਰ-49 ਵਿੱਚ ਕੋਈ ਕਦੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ। ਉਹ ਇਸ ਬਾਰੇ ਪ੍ਰਸ਼ਾਸਨ ਨਾਲ ਕਈ ਵਾਰ ਗੱਲ ਕਰ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਲੋਕ ਆਪਣੇ ਵਾਹਨ ਦਰੱਖਤਾਂ ਨੇੜੇ ਖੁੱਲ੍ਹੀਆਂ ਥਾਵਾਂ ’ਤੇ ਪਾਰਕ ਕਰਦੇ ਹਨ ਅਤੇ ਜੇ ਕਿਸੇ ਸਮੇਂ ਵੀ ਦਰੱਖਤ ਡਿੱਗ ਜਾਂਦਾ ਹੈ ਤਾਂ ਹਾਦਸਾ ਵਾਪਰ ਸਕਦਾ ਹੈ।
ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸ਼ਿਕਾਇਤ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਇਸ ਦਰੱਖਤ ਦੇ ਡਿੱਗਣ ਨੂੰ ਲੈ ਕੇ ਇਲਾਕਾ ਵਾਸੀਆਂ ’ਚ ਪੈਦਾ ਹੋਇਆ ਡਰ ਦੂਰ ਕੀਤਾ ਜਾ ਸਕੇ ਅਤੇ ਕਿਸੇ ਵੀ ਹਾਦਸੇ ਤੋਂ ਬਚਿਆ ਜਾ ਸਕੇ।

Advertisement

Advertisement