ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਬੈਸਟ ਸੀਡਜ਼ ਆਫ਼ ਪ੍ਰੋਡਿਊਸਰ ਐਵਾਰਡ’ ਬਰਾੜ ਕੰਪਨੀ ਨੂੰ ਮਿਲਿਆ

11:44 AM Oct 28, 2024 IST
Oplus_131072

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਅਕਤੂਬਰ
ਫਿਰੋਜ਼ਪੁਰ ਰੋਡ ਸਥਿਤ ਬਰਾੜ ਸੀਡਜ਼ ਕੰਪਨੀ ਨੂੰ ਉੱਤਰੀ ਭਾਰਤ ਦੇ ‘ਬੈਸਟ ਸੀਡਜ਼ ਆਫ਼ ਪ੍ਰੋਡਿਊਸਰ 2024 ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇੱਕ ਸਮਾਗਮ ਵਿੱਚ ਮੁੱਖ ਮਹਿਮਾਨ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਅਤੇ ਸਤਿਨਾਮ ਸਿੰਘ ਸੰਧੂ ਮੈਂਬਰ ਰਾਜ ਸਭਾ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਵੱਲੋਂ ਕੰਪਨੀ ਦੇ ਐੱਮਡੀ ਹਰਵਿੰਦਰ ਸਿੰਘ ਬਰਾੜ ਨੂੰ ਟਰਾਫੀ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕੰਪਨੀ ਨੂੰ ਨੌਰਥ ਇੰਡੀਆ ਦਾ ਬੈਸਟ ਸੀਡਜ਼ ਆਫ਼ ਪ੍ਰੋਡਿਊਸਰ ਐਵਾਰਡ ਮਿਲਣਾ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਬਰਾੜ ਸੀਡਜ ਦੀ ਸ਼ੁਰੂਆਤ ਉਨ੍ਹਾਂ ਦੇ ਪਿਤਾ ਵੱਲੋਂ ਕੀਤੀ ਗਈ ਸੀ ਜਿਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਤੇ ਸੀਨੀਅਰ ਸੀਡਜ਼ ਪ੍ਰੋਡਕਸ਼ਨ ਸਪੈਸ਼ਲਿਸਟ ਵਜੋਂ ਸੇਵਾ ਨਿਭਾਈ ਸੀ। ਉਨ੍ਹਾਂ ਨੇ ਆਪਣੇ ਤਜ਼ਰਬੇ ਦੇ ਆਧਾਰ ’ਤੇ ਕਿਸਾਨਾਂ ਦਾ ਪੱਧਰ ਉੱਚਾ ਚੁੱਕਣ ਅਤੇ ਲਾਹੇਵੰਦ ਬੀਜ ਮੁਹੱਈਆ ਕਰਾਉਣ ਲਈ ਬਰਾੜ ਸੀਡਜ਼ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਾਲ 1990 ਵਿੱਚ ਉਹ ਅਮਰੀਕਾ ਤੋਂ ਵਾਪਸ ਆ ਕੇ ਆਪਣੇ ਪਿਤਾ ਨਾਲ ਜੁੜ ਕੇ ਕੰਪਨੀ ਨੂੰ ਹੋਰ ਬੁਲੰਦੀਆਂ ’ਤੇ ਲੈ ਕੇ ਗਏ।

Advertisement

Advertisement