ਅਤਿਵਾਦ ਦੇ ਖਾਤਮੇ ਲਈ ਬਿਹਤਰ ਤਾਲਮੇਲ ਜ਼ਰੂਰੀ: ਸ਼ਾਹ
ਨਵੀਂ ਦਿੱਲੀ:
ਕੇਂਦਰੀ ਗ੍ਰਹਿ ਮੰਤਰੀ ਨੇ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ’ਚ ਉੱਭਰਦੇ ਸੁਰੱਖਿਆ ਖ਼ਤਰਿਆਂ ਨਾਲ ਨਜਿੱਠਣ ਲਈ ਅਤਿਵਾਦੀ ਨੈੱਟਵਰਕ ਅਤੇ ਉਨ੍ਹਾਂ ਦੀ ਸਹਾਇਕ ਪ੍ਰਣਾਲੀ ਨੂੰ ਖਤਮ ਕਰਨ ਵਾਸਤੇ ਸੁਰੱਖਿਆ ਤੇ ਕਾਨੂੰਨੀ ਏਜੰਸੀਆਂ ਵਿਚਾਲੇ ਤਾਲਮੇਲ ਵਧਾਉਣਾ ਜ਼ਰੂਰੀ ਹੈ। ਸ਼ਾਹ ਨੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੁਰੱਖਿਆ ਏਜੰਸੀਆਂ ਤੇ ਹੋਰ ਖੁਫ਼ੀਆ ਤੇ ਕਾਨੂੰਨੀ ਏਜੰਸੀਆਂ ਦੇ ਮੁਖੀਆਂ ਨੂੰ ਕੌਮੀ ਸੁਰੱਖਿਆ ਪ੍ਰਤੀ ‘ਸੰਪੂਰਨ ਸਰਕਾਰ’ ਦਾ ਨਜ਼ਰੀਆ ਅਪਣਾਉਣ ਦਾ ਨਿਰਦੇਸ਼ ਦਿੱਤਾ। ਗ੍ਰਹਿ ਮੰਤਰੀ ਨੇ ਇੰਟੈਲੀਜੈਂਸ ਬਿਊਰੋ ਦੇ ਮਲਟੀ ਏਜੰਸੀ ਸੈਂਟਰ (ਐੱਮਏਸੀ) ਜਿਸ ਕੋਲ ਦੇਸ਼ ਦੀਆਂ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਹੈ, ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ।
ਸੂਤਰਾਂ ਨੇ ਦੱਸਿਆ ਕਿ ਅਮਿਤ ਸ਼ਾਹ ਨੇ ਦੇਸ਼ ’ਚ ਉੱਭਰਦੇ ਸੁਰੱਖਿਆ ਖ਼ਤਰਿਆਂ ਨਾਲ ਨਜਿੱਠਣ ਲਈ ਅਤਿਵਾਦੀ ਨੈੱਟਵਰਕ ਅਤੇ ਉਨ੍ਹਾਂ ਦੀ ਸਹਾਇਕ ਪ੍ਰਣਾਲੀ ਨੂੰ ਖਤਮ ਕਰਨ ਲਈ ਸਾਰੀਆਂ ਏਜੰਸੀਆਂ ਵਿਚਾਲੇ ਬਿਹਤਰ ਤਾਲਮੇਲ ’ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਆਖਿਆ ਕਿ ਐੱਮਏਸੀ ਨੂੰ ਵੱਖ-ਵੱਖ ਹਿੱਤਧਾਰਕਾਂ ਵਿਚਾਲੇ ਕਾਰਵਾਈ ਯੋਗ ਖੁਫ਼ੀਆ ਜਾਣਕਾਰੀ ਨੂੰ ਸਰਗਰਮੀ ਤੇ ਸਹੀ ਸਮੇਂ ’ਤੇ ਸਾਂਝੀ ਕਰਨ ਲਈ ਇੱਕ ਪਲੈਟਫਾਰਮ ਵਜੋਂ ਲਗਾਤਾਰ ਕੰਮ ਕਰਨਾ ਜਾਰੀ ਰੱਖਣਾ ਚਾਹੀਦਾ ਹੈ। ਗ੍ਰਹਿ ਮੰਤਰੀ ਨੇ ਦੁਹਰਾਇਆ ਕਿ ਨਵੀਆਂ ਤੇ ਉੱਭਰਦੀਆਂ ਚੁਣੌਤੀਆਂ ਤੇ ਸਾਹਮਣੇ ਲਈ ਸੁਰੱਖਿਆ ਏਜੰਸੀਆਂ ਨੂੰ ਹਮੇਸ਼ਾ ਇੱਕ ਕਦਮ ਅੱਗੇ ਰਹਿਣਾ ਚਾਹੀਦਾ ਹੈ। -ਪੀਟੀਆਈ