ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਤ ਨਾਮਦੇਵ ਦੇ ਜਨਮ ਦਿਨ ਸਬੰਧੀ ਸਮਾਗਮ ਭਲਕੇ

08:45 AM Nov 16, 2024 IST

ਜਲੰਧਰ: ਭਗਤ ਨਾਮਦੇਵ ਦਾ 754ਵਾਂ ਜਨਮ ਦਿਨ ਸਥਾਨਕ ਮਾਡਲ ਹਾਊਸ ਸਥਿਤ ਸੰਤ ਨਾਮਦੇਵ ਭਵਨ, ਵਿਖੇ 17 ਨਵੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਟਾਂਕ ਕਸ਼ੱਤਰੀ ਸਭਾ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮਨੋਹਰ ਲਾਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੇਦੀ ਨੇ 17 ਨਵੰਬਰ ਨੂੰ ਹੋਣ ਵਾਲੇ ਸਮਾਗਮ ਬਾਰੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਭਗਤ ਜੀ ਦੀ ਬਾਣੀ ਦਾ ਗਾਇਨ ਰਾਗੀ ਸਿੰਘਾਂ ਵੱਲੋਂ ਕੀਤਾ ਜਾਵੇਗਾ, ਉਪਰੰਤ ਗਿਆਨੀ ਗੁਰਮੀਤ ਸਿੰਘ ਗੁਰਬਾਣੀ ਦੀ ਕਥਾ ਨਾਲ ਸੰਗਤ ਨੂੰ ਨਿਹਾਲ ਕਰਨਗੇ। ਡਾ. ਬਲਵਿੰਦਰ ਕੌਰ ਬਰਿਆਣਾ ਅਤੇ ਗੁਰਦੀਪ ਸਿੰਘ ਭਮਰਾ, ਭਗਤ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਲੋੜਵੰਦ ਔਰਤਾਂ ਨੂੰ ਮਸ਼ੀਨਾਂ ਵੀ ਦਿੱਤੀਆਂ ਜਾਂਦੀਆਂ ਹਨ ਅਤੇ ਪੜ੍ਹਨ ’ਚ ਲਾਇਕ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। -ਪੱਤਰ ਪ੍ਰੇਰਕ

Advertisement

Advertisement