ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਗਤ ਪੂਰਨ ਸਿੰਘ ਨੋਬੇਲ ਪੁਰਸਕਾਰ ਦੇ ਹੱਕਦਾਰ: ਸੰਧਵਾਂ

08:06 AM Jun 05, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ/ਖੇਤਰੀ ਪ੍ਰਤੀਨਿਧ

Advertisement

ਅੰਮ੍ਰਿਤਸਰ, 4 ਜੂਨ

ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੇ 119ਵੇਂ ਜਨਮ ਦਿਹਾੜੇ ਮੌਕੇ ਅੱਜ ਇਥੇ ਸੰਸਥਾ ਵੱਲੋਂ ਇੱਕ ਸਮਾਗਮ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਤ ਪੂਰਨ ਸਿੰਘ ਨੋਬੇਲ ਪੁਰਸਕਾਰ ਦੇ ਅਸਲੀ ਹੱਕਦਾਰ ਹਨ ਤੇ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਅਪੀਲ ਕੀਤੀ ਜਾਵੇਗੀ ਕਿ ਨੋਬੇਲ ਪੁਰਸਕਾਰ ਲਈ ਭਾਰਤ ਵੱਲੋਂ ਭਗਤ ਜੀ ਦਾ ਨਾਮ ਭੇਜਿਆ ਜਾਵੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਕਿ ਭਗਤ ਜੀ ਦੀ ਜੀਵਨੀ ਨੂੰ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਸੇਧ ਲੈ ਸਕਣ। ਸ੍ਰੀ ਸੰਧਵਾਂ ਨੇ ਕਿਹਾ ਕਿ ਭਗਤ ਜੀ ਇਕ ਸੰਵੇਦਨਸ਼ੀਲ ਲੇਖਕ, ਵਾਤਾਵਰਨ ਪ੍ਰੇਮੀ ਤੇ ਪਰਉਪਕਾਰੀ ਮਨੁੱਖ ਸਨ, ਜਿਨ੍ਹਾਂ ਜਵਾਨੀ ਵਿੱਚ ਹੀ ਆਪਣਾ ਜੀਵਨ ਮਾਨਵਤਾ ਦੇ ਲੇਖੇ ਲਾਉਣ ਦਾ ਫ਼ੈਸਲਾ ਕਰ ਲਿਆ ਸੀ ਅਤੇ ਮਗਰੋਂ ਸਾਰੀ ਜ਼ਿੰਦਗੀ ਬਿਮਾਰ, ਬੇਸਹਾਰਾ ਅਤੇ ਅਪਾਹਜ ਲੋਕਾਂ ਦੀ ਸੇਵਾ ਨੂੰ ਸਮਰਪਿਤ ਕਰਦਿਆਂ ਇਸ ਘਰ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਇਸ ਮਹਾਨ ਸ਼ਖ਼ਸੀਅਤ ਦਾ ਬੁੱਤ ਸ਼ਹਿਰ ਵਿੱਚ ਜ਼ਰੂਰ ਲੱਗਣਾ ਚਾਹੀਦਾ ਹੈ। ਉਨ੍ਹਾਂ ਪਿੰਗਲਵਾੜਾ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਬੁੱਤ ਲਗਾਉਣ ਵਾਲੀ ਥਾਂ ਦੀ ਨਿਸ਼ਾਨਦੇਹੀ ਕਰਨ ਅਤੇ ਉਹ ਆਪਣੇ ਕੋਲੋ ਭਗਤ ਜੀ ਦਾ ਬੁੱਤ ਲਗਵਾ ਕੇ ਦੇਣਗੇ। ਇਸ ਮੌਕੇ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਵੱਲੋਂ ਪ੍ਰਕਾਸ਼ਿਤ ਕੀਤੀ ਪੁਸਤਕ ‘ਕਿਸਾਨ ਜਨ ਅੰਦੋਲਨ’ ਵੀ ਜਾਰੀ ਕੀਤੀ ਗਈ। ਇਸ ਮੌਕੇ ਵਿਧਾਇਕ ਜੀਵਨਜੋਤ ਕੌਰ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement