For the best experience, open
https://m.punjabitribuneonline.com
on your mobile browser.
Advertisement

ਭਗਤ ਸਿੰਘ ਤੇ ਡਾ. ਅੰਬੇਡਕਰ ਦੀਆਂ ਫੋਟੋਆਂ ਬਰਾਬਰ ਕੇਜਰੀਵਾਲ ਦੀ ਤਸਵੀਰ ਲਾਉਣ ਖ਼ਿਲਾਫ਼ ਮੁਜ਼ਾਹਰਾ ਭਲਕੇ

07:49 AM Apr 09, 2024 IST
ਭਗਤ ਸਿੰਘ ਤੇ ਡਾ  ਅੰਬੇਡਕਰ ਦੀਆਂ ਫੋਟੋਆਂ ਬਰਾਬਰ ਕੇਜਰੀਵਾਲ ਦੀ ਤਸਵੀਰ ਲਾਉਣ ਖ਼ਿਲਾਫ਼ ਮੁਜ਼ਾਹਰਾ ਭਲਕੇ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਪਰੈਲ
‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਤਸਵੀਰ ਸ਼ਹੀਦ ਭਗਤ ਸਿੰਘ ਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਦੇ ਬਰਾਬਰ ਲਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਇਸ ਦੀ ਨਿਖੇਧੀ ਕੀਤੀ ਹੈ। ਮੋਰਚਾ ਸੂਬਾਈ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਤੇ ਇੰਚਾਰਜ ਲੋਕ ਸਭਾ ਫਤਿਹਗੜ੍ਹ ਸਾਹਿਬ ਤੇ ਸਹਿ ਇੰਚਾਰਜ ਨਰਿੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਸਹੋਤਾ ਨੇ ਕਿਹਾ ਕਿ ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਵੱਲੋਂ 10 ਅਪਰੈਲ ਨੂੰ ਸਵੇਰੇ ਫਤਹਿਗੜ੍ਹ ਸਾਹਿਬ ਵਿੱਚ ਡੀਸੀ ਦਫ਼ਤਰ ਮੂਹਰੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਨੀਤਾ ਕੇਜਰੀਵਾਲ ਨੂੰ ਕੇਜਰੀਵਾਲ ਦੀ ਤਸਵੀਰ ਮਹਾਨ ਲੋਕਾਂ ਦੇ ਬਰਾਬਰ ਲਗਾ ਕੇ ਕੇਜਰੀਵਾਲ ਦੀ ਤੁਲਨਾ ਮਹਾਨ ਲੋਕਾਂ ਨਾਲ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਸੀ।

Advertisement

Advertisement
Author Image

joginder kumar

View all posts

Advertisement
Advertisement
×