ਲਾਹੌਰ ’ਚ ਭਗਤ ਸਿੰਘ ਦਾ 117ਵਾਂ ਜਨਮ ਦਿਨ ਮਨਾਇਆ
07:52 AM Sep 29, 2024 IST
Advertisement
ਲਾਹੌਰ, 28 ਸਤੰਬਰ
ਲਹਿੰਦੇ ਪੰਜਾਬ ਵਿੱਚ ਅੱਜ ਭਗਤ ਸਿੰਘ ਦਾ 117ਵਾਂ ਜਨਮ ਦਿਨ ਮਨਾਇਆ ਗਿਆ। ‘ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ’ ਨੇ ਲਾਹੌਰ ਹਾਈ ਕੋਰਟ ਦੇ ਅਹਾਤੇ ਵਿੱਚ ਆਜ਼ਾਦੀ ਘੁਲਾਟੀਏ ਦਾ ਜਨਮ ਦਿਨ ਮਨਾਇਆ ਅਤੇ ਇਸ ਦੌਰਾਨ ਕੇਕ ਵੀ ਕੱਟਿਆ ਗਿਆ। ਫਾਊਂਡੇਸ਼ਨ ਦੇ ਮੁਖੀ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਭੇਟ ਕੀਤੀ। ਅੰਗਰੇਜ਼ਾਂ ਨੇ ਭਗਤ ਸਿੰਘ ਨੂੰ ਉਸਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਸਮੇਤ ਸਾਲ 1931 ਵਿੱਚ ਫਾਂਸੀ ਦੇ ਦਿੱਤੀ ਸੀ। ਕੁਰੈਸ਼ੀ ਨੇ ਕਿਹਾ ਕਿ ਭਗਤ ਸਿੰਘ ਨਾਲ ਬੇਇਨਸਾਫ਼ੀ ਹੋਈ ਸੀ। ਫਾਊਂਡੇਸ਼ਨ ਨੇ ਇਨਸਾਫ਼ ਵਾਸਤੇ ਸਾਲ 2013 ਵਿਚ ਲਾਹੌਰ ਹਾਈ ਕੋਰਟ ਵਿਚ ਭਗਤ ਸਿੰਘ ਦੇ ਕੇਸ ਦੀ ਮੁੜ ਸੁਣਵਾਈ ਲਈ ਪਟੀਸ਼ਨ ਵੀ ਦਾਇਰ ਕੀਤੀ ਸੀ। ਕੁਰੈਸ਼ੀ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਭਗਤ ਸਿੰਘ ਨੂੰ ‘ਭਾਰਤ ਰਤਨ’ (ਭਾਰਤ) ਅਤੇ ‘ਨਿਸ਼ਾਨ-ਏ-ਪਾਕਿਸਤਾਨ’ (ਪਾਕਿਸਤਾਨ) ਦਿੱਤਾ ਜਾਵੇ। -ਪੀਟੀਆਈ
Advertisement
Advertisement
Advertisement