ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵਾਂ ਪਾਰਟੀ ਦੀ ਤਾਨਾਸ਼ਾਹੀ ਘਟੇਗੀ: ਭਗਵੰਤ ਮਾਨ

10:59 PM Jun 10, 2024 IST
ਮੁੱਖ ਮੰਤਰੀ ਭਗਵੰਤ ਮਾਨ ਅਤੇ ਪਤਨੀ ਗੁਰਪ੍ਰੀਤ ਕੌਰ ਦਾ ਸਨਮਾਨ ਕਰਦੀ ਹੋਈ ਇਲਾਕੇ ਦੀ ਸੰਗਤ।


ਦਰਸ਼ਨ ਸਿੰਘ ਸੋਢੀ

Advertisement

ਐਸ.ਏ.ਐਸ. ਨਗਰ (ਮੁਹਾਲੀ), 10 ਜੂਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ 400 ਪਾਰ ਦਾ ਦਾਅਵਾ ਕਰਨ ਦੇ ਬਾਵਜੂਦ 250 ਦਾ ਅੰਕੜਾ ਵੀ ਪਾਰ ਨਹੀਂ ਕਰ ਸਕੀ ਅਤੇ ਹੁਣ ਮੋਦੀ ਸਰਕਾਰ ਨੂੰ ਐੱਨਡੀਏ ਸਰਕਾਰ ਕਿਹਾ ਜਾ ਰਿਹਾ ਹੈ। ਭਾਜਪਾ ਬਹੁਮਤ ਤੋਂ ਬਹੁਤ ਦੂਰ ਹੈ ਅਤੇ ਲੋਕ ਸਭਾ ਦੇ ਮੌਜੂਦਾ ਸਮੇਂ ਵਿਰੋਧੀ ਧਿਰ ਵੀ ਬਰਾਬਰ ਦੀ ਮਜ਼ਬੂਤ ਹੈ। ਉਂਜ ਉਨ੍ਹਾਂ ਕਿਹਾ ਕਿ ਐੱਨਡੀਏ ਸਰਕਾਰ ਪਿਛਲੀਆਂ ਮੋਦੀ ਸਰਕਾਰਾਂ ਨਾਲੋਂ ਵੱਧ ਜਮਹੂਰੀ ਸਾਬਤ ਹੋਵੇਗੀ। ਉਹ ਅੱਜ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਣ ਆਏ ਸਨ। ਉਨ੍ਹਾਂ ਸੰਗਤ ਵਿੱਚ ਬੈਠ ਕੇ ਕੀਰਤਨ ਵੀ ਸੁਣਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ।

Advertisement

ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ਭਗਵਾ ਪਾਰਟੀ ਦੀ ਤਾਨਾਸ਼ਾਹੀ ਇਸ ਵਾਰ ਨਜ਼ਰ ਨਹੀਂ ਆਵੇਗੀ ਕਿਉਂਕਿ ਉਹ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਕਰ ਕੇ ਹੀ ਭਾਜਪਾ ਸਰਕਾਰ ਬਣਾ ਸਕੀ ਹੈ। ਉਨ੍ਹਾਂ ਕਿਹਾ ਕਿ ਨਵੀਂ ਕੈਬਨਿਟ ਵਿੱਚ ਚੋਣਾਂ ਹਾਰਨ ਵਾਲੇ ਕਈ ਆਗੂਆਂ ਨੂੰ ਮੰਤਰੀ ਬਣਾਇਆ ਗਿਆ ਹੈ। ਪੰਜਾਬ ਦੇ ਨਵੇਂ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਚਾਹੀਦਾ ਹੈ ਕਿ ਉਹ ਸੂਬੇ ਦੇ ਮਸਲਿਆਂ ਤੇ ਖ਼ਾਸ ਕਰਕੇ ਕੇਂਦਰ ਸਰਕਾਰ ਕੋਲ ਫੰਡ ਰੋਕਣ ਦੇ ਮੁੱਦੇ ਉਠਾਉਣ ਤਾਂ ਜੋ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਮਿਲ ਸਕੇ।

Advertisement