ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਜਰਾਤ ’ਚ ਚੋਣ ਪ੍ਰਚਾਰ ਦੌਰਾਨ ਭਾਵੁਕ ਹੋਏ ਭਗਵੰਤ ਮਾਨ

06:43 AM Apr 17, 2024 IST
ਭਾਵਨਗਰ ’ਚ ਰੋਡ ਸ਼ੋਅ ਦੌਰਾਨ ਭਾਵੁਕ ਹੋਏ ਭਗਵੰਤ ਮਾਨ। -ਫੋਟੋ: ਪੀਟੀਆਈ

ਟ੍ਰਿਬਿਊਨ ਨਿਊਜ਼ ਸਰਵਿਸ
ਭਾਵਨਗਰ (ਗੁਜਰਾਤ), 16 ਅਪਰੈਲ
ਲੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਲਈ ਦੋ ਦਿਨਾਂ ਦੌਰੇ ’ਤੇ ਗੁਜਰਾਤ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਥੇ ਲੋਕ ਸਭਾ ਹਲਕਾ ਭਾਵਨਗਰ ਤੋਂ ‘ਆਪ’ ਉਮੀਦਵਾਰ ਉਮੇਸ਼ ਮਕਵਾਨਾ ਦੇ ਹੱਕ ’ਚ ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਦਾ ਜ਼ਿਕਰ ਕਰਦਿਆਂ ਭਾਵੁਕ ਹੋ ਗਏ। ਉਮੇਸ਼ ਮਕਵਾਨਾ ਨੇ ਅੱਜ ਮਾਨ ਦੀ ਹਾਜ਼ਰੀ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਬਾਅਦ ਭਗਵੰਤ ਮਾਨ ਨੇ ਮਕਵਾਨਾ ਦੇ ਹੱਕ ’ਚ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਅੱਗੇ ‘ਆਪ’ ਨੂੰ ਹਮਾਇਤ ਦੇਣ ਦੀ ਅਪੀਲ ਕੀਤੀ।
ਮਾਨ ਰੋਡ ਸ਼ੋਅ ਦੌਰਾਨ ਜੇਲ੍ਹ ’ਚ ਬੰਦ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀ ਕਹਾਣੀ ਸੁਣਾਉਂਦੇ ਹੋਏ ਭਾਵੁਕ ਹੋ ਗਏ। ਉਨ੍ਹਾਂ ਕਿਹਾ, ‘‘ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ’ਚ ਅਤਿਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਹ ਮੁਲਾਕਾਤ ਵੀ ਇਸ ਤਰ੍ਹਾਂ ਕਰਵਾ ਰਹੇ ਹਨ, ਜਿਵੇਂ ਉਹ ਕੋਈ ਵੱਡਾ ਅਤਿਵਾਦੀ ਹੋਵੇ।’’ ਉਨ੍ਹਾਂ ਆਖਿਆ, ‘‘ਸਾਡੇ ਇਹ ਹੰਝੂ ਬੇਕਾਰ ਨਹੀਂ ਜਾਣਗੇ। ਦੇਸ਼ ਦੀ ਜਨਤਾ ਭਾਜਪਾ ਦੇ ਜ਼ੁਲਮਾਂ ਦਾ ਜਵਾਬ ਵੋਟ ਰਾਹੀਂ ਦੇਵੇਗੀ ਅਤੇ ਉਸ ਨੂੰ ਹਰਾ ਕੇ ਸੱਤਾ ਤੋਂ ਲਾਂਭੇ ਕਰੇਗੀ।’’ ਮਾਨ ਨੇ ਲੋਕਾਂ ਨੂੰ ਭਾਜਪਾ ਦੀ ਤਾਨਾਸ਼ਾਹੀ ਦਾ ਜਵਾਬ ਦੇਣ ਲਈ ਕੇਜਰੀਵਾਲ ਦੇ ਹੱਕ ’ਚ ਖੜ੍ਹਦਿਆ ‘‘ਆਪ’’ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। ਪੰਜਾਬ ਦੇ ਮੁੱਖ ਮੰਤਰੀ ਨੇ ਆਖਿਆ ਕਿ ਗੁਜਰਾਤ ਦੇ ਲੋਕਾਂ ਦਾ ਮੂਡ ਦੇਖ ਕੇ ਲੱਗ ਰਿਹਾ ਹੈ ਕਿ ਅੱਜ ਤੋਂ ਗੁਜਰਾਤ ਵਿੱਚ ਕ੍ਰਾਂਤੀ ਸ਼ੁਰੂ ਹੋ ਜਾਵੇਗੀ। ਇਸ ਚੋਣ ’ਚ ਗੁਜਰਾਤ ਵਿੱਚ ਇੱਕ ਨਵੀਂ ਕਹਾਣੀ ਲਿਖੀ ਜਾਵੇਗੀ। ਇਹ ਲੜਾਈ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਹੈ, ਜਿਸ ਵਿੱਚ ਸਾਰਿਆਂ ਨੂੰ ਸ਼ਾਮਲ ਹੋਣਾ ਚਾਹੀਦਾ। ਮਾਨ ਨੇ ਕਿਹਾ ਕਿ ਦੇਸ਼ ਵਿੱਚ ਇਕੋ ਨੇਤਾ ਹਨ ਜੋ ਭਾਜਪਾ ਤੇ ਨਰਿੰਦਰ ਮੋਦੀ ਨੂੰ ਚੁਣੌਤੀ ਦੇ ਸਕਦੇ ਹਨ, ਉਹ ਅਰਵਿੰਦ ਕੇਜਰੀਵਾਲ ਹਨ, ਜਿਨ੍ਹਾਂ ਤੋਂ ਭਾਜਪਾ ਡਰਦੀ ਹੈ। ਇਸੇ ਲਈ ਭਾਜਪਾ ਨੇ ਸਾਜ਼ਿਸ਼ ਤਹਿਤ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫ਼ਤਾਰ ਕਰ ਲਿਆ ਤਾਂ ਜੋ ਉਹ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ਼ ਇਕ ਵਿਅਕਤੀ ਨਹੀਂ, ਇਕ ਵਿਚਾਰ ਹੈ। ਤੁਸੀਂ ਕੇਜਰੀਵਾਲ ਨੂੰ ਅੰਦਰ ਕਰ ਸਕਦੇ ਹੋ ਪਰ ਉਨ੍ਹਾਂ ਦੇ ਵਿਚਾਰਾਂ ਨੂੰ ਕੈਦ ਨਹੀਂ ਕੀਤਾ ਜਾ ਸਕਦਾ ਹੈ। ਇਸ ਵਾਰ ਵੀ ਲੋਕ ਕੰਮ ਦੀ ਰਾਜਨੀਤੀ ਨੂੰ ਵੋਟ ਦੇਣਗੇ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੂਰੇ ਭਾਰਤ ਦੀ ਸਿਆਸੀ ਗੰਦਗੀ ਨੂੰ ‘‘ਝਾੜੂ’’ ਨਾਲ ਸਾਫ਼ ਕਰਨਗੇ।

Advertisement

Advertisement
Advertisement