ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਭਗਵੰਤ ਮਾਨ ਜਵਾਬ ਦੇਣ: ਜਾਖੜ

08:31 AM Jul 18, 2023 IST
ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਨੀਲ ਜਾਖਡ਼।-ਫੋਟੋ: ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 17 ਜੁਲਾਈ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹ ਸਿਰਫ਼ ਕੁਦਰਤ ਦੀ ਮਾਰ ਨਹੀਂ ਹਨ, ਸਗੋਂ ਇਹ ਆਫ਼ਤ ਮਨੁੱਖ ਵੱਲੋਂ ਵੀ ਸਿਰਜੀ ਗਈ ਵੀ ਹੈ। ਉਨ੍ਹਾਂ ਕਿਹਾ ਕਿ ਇਸ ਤਬਾਹੀ ਲਈ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵਸਨੀਕਾਂ ਸਾਹਮਣੇ ਜਵਾਬਦੇਹ ਹਨ। ਜਾਖੜ ਨੇ ਕਿਹਾ ਕਿ ਭਗਵੰਤ ਮਾਨ ਨੂੰ ਚਿੱਕੜ ਵਿੱਚ ਵੜ ਕੇ ਤਸਵੀਰਾਂ ਖਿਚਵਾਉਣ ਦੀ ਥਾਂ ਮੁੱਖ ਮੰਤਰੀ ਵਾਂਗ ਵਿਹਾਰ ਕਰਨਾ ਚਾਹੀਦਾ ਹੈ।
ਸੁਨੀਲ ਜਾਖੜ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਮੌਸਮ ਵਿਭਾਗ ਵੱਲੋਂ 4 ਤੇ 6 ਜੁਲਾਈ ਨੂੰ ਭਵਿੱਖਬਾਣੀ ਤੇ ਚਿਤਾਵਨੀਆਂ ਜਾਰੀ ਕੀਤੀਆਂ ਸਨ ਕਿ ਆਫਤ ਆਉਣ ਵਾਲੀ ਹੈ, ਪਰ 9 ਜੁਲਾਈ ਤੱਕ ਵੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਚਕੂਲਾ ਵਿੱਚ ਵੋਟਾਂ ਮੰਗਣ ਵਿੱਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਭ ਤੋਂ ਪਹਿਲਾਂ ਪੰਜਾਬ ਦੇ ਮਾਮਲਿਆਂ ਨੂੰ ਮੁਖਾਤਬ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 9 ਜੁਲਾਈ ਨੂੰ ਪੰਜਾਬ ਦੇ ਮੁੱਖ ਸਕੱਤਰ ਨੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ, ਜਦਕਿ ਸਥਿਤੀ ਇਸ ਤੋਂ ਪਹਿਲਾਂ ਹੀ ਕਾਫ਼ੀ ਵਿਗੜ ਚੁੱਕੀ ਸੀ। ਸ੍ਰੀ ਜਾਖੜ ਨੇ ਕਿਹਾ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਤਲੁਜ ਦਰਿਆ ’ਚੋਂ ਗਾਰ ਕੱਢਣ ਬਾਰੇ ਕਈ ਵਾਰ ਕਿਹਾ ਸੀ, ਪਰ ਪੰਜਾਬ ਸਰਕਾਰ ਨੇ ਇਸ ’ਤੇ ਵੀ ਅਮਲ ਨਹੀਂ ਕੀਤਾ।

Advertisement

ਚੰਡੀਗੜ੍ਹ ਦੀ ਇੱਕ ਇੰਚ ਥਾਂ ਵੀ ਹਰਿਆਣਾ ਨੂੰ ਨਹੀਂ ਦਿੱਤੀ ਜਾਵੇਗੀ

ਹਰਿਆਣਾ ਸਰਕਾਰ ਵੱਲੋਂ ਆਪਣੀ ਨਵੀਂ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਦੀ ਅਦਲਾ-ਬਦਲੀ ਬਾਰੇ ਤਜਵੀਜ਼ ਭੇਜਣ ਬਾਰੇ ਪੁੱਛੇ ਜਾਣ ’ਤੇ ਸੁਨੀਲ ਜਾਖੜ ਨੇ ਕਿਹਾ ਕਿ ਕਿਸੇ ਨੂੰ ਵੀ ਚੰਡੀਗੜ੍ਹ ਦੀ ਇੱਕ ਇੰਚ ਜ਼ਮੀਨ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਬਿਲਕੁਲ ਸਪੱਸ਼ਟ ਹਨ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਇਸ ਦੇ ਹਰ ਇੰਚ ਲਈ ਅਸੀਂ ਇਕਜੁੱਟ ਹੋ ਕੇ ਹਰ ਪੱਧਰ ’ਤੇ ਲੜਾਂਗੇ।

Advertisement
Advertisement
Tags :
ਹੜ੍ਹਾਂਕਾਰਨਜਵਾਬਜਾਖੜਨੁਕਸਾਨ,ਭਗਵੰਤ