ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਗਵੰਤ ਮਾਨ ਤੇ ਪਾਰਟੀ ਵਿਧਾਇਕ 7 ਨੂੰ ਖਟਕੜ ਕਲਾਂ ’ਚ ਕਰਨਗੇ ਭੁੱਖ ਹੜਤਾਲ
12:41 PM Apr 06, 2024 IST
ਚੰਡੀਗੜ੍ਹ, 6 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਵਿਧਾਇਕਾਂ ਅਤੇ ਵਾਲੰਟੀਅਰਾਂ ਨਾਲ 7 ਅਪਰੈਲ ਨੂੰ ਭੁੱਖ ਹੜਤਾਲ ’ਤੇ ਬੈਠਣਗੇ। ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ 'ਆਪ' ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ 7 ਅਪਰੈਲ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖਟਕੜ ਕਲਾਂ ਵਿਖੇ ਭੁੱਖ ਹੜਤਾਲ ’ਤੇ ਬੈਠਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵਰਤ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।
Advertisement
Advertisement