For the best experience, open
https://m.punjabitribuneonline.com
on your mobile browser.
Advertisement

ਭਗਵੰਤ ਮਾਨ ਨੇ ਬਹਿਸ ਦੀ ਰੂਪ-ਰੇਖਾ ਐਲਾਨੀ

08:43 AM Oct 27, 2023 IST
ਭਗਵੰਤ ਮਾਨ ਨੇ ਬਹਿਸ ਦੀ ਰੂਪ ਰੇਖਾ ਐਲਾਨੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਕਤੂਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਨਵੰਬਰ ਨੂੰ ਖੇਤੀ ’ਵਰਸਿਟੀ ਲੁਧਿਆਣਾ ਦੇ ਕੈਂਪਸ ਵਿਚ ਹੋਣ ਵਾਲੀ ‘ਖੁੱਲ੍ਹੀ ਬਹਿਸ’ ਦੀ ਅੱਜ ਰੂਪ-ਰੇਖਾ ਐਲਾਨ ਦਿੱਤੀ ਹੈ, ਜਿਸ ’ਤੇ ਕੁੱਝ ਵਿਰੋਧੀ ਧਿਰਾਂ ’ਤੇ ਉਂਗਲ ਵੀ ਉਠਾਈ ਹੈ। ਮੁੱਖ ਮੰਤਰੀ ਨੇ ਅੱਜ ਟਵੀਟ ਕਰਕੇ ਇਸ ਖੁੱਲ੍ਹੀ ਬਹਿਸ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਦੇ ਬੈਨਰ ਹੇਠ ਕਰਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਖੁੱਲ੍ਹੀ ਬਹਿਸ ਦੌਰਾਨ ਪ੍ਰੋਫੈਸਰ ਨਿਰਮਲ ਜੌੜਾ ਮੰਚ ਸੰਚਾਲਨ ਕਰਨਗੇ।
ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਵਿੱਚ ਪਿਛਲੇ ਸਮੇਂ ਦੌਰਾਨ ਸੱਤਾ ਵਿੱਚ ਰਹੀਆਂ ਸਾਰੀਆਂ ਸਿਆਸੀ ਧਿਰਾਂ ਬਹਿਸ ਦੌਰਾਨ ਆਪਣਾ ਪੱਖ ਰੱਖਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਪਾਰਟੀ ਨੂੰ ਆਪਣਾ ਪੱਖ ਪੇਸ਼ ਕਰਨ ਲਈ 30 ਮਿੰਟ ਦਾ ਸਮਾਂ ਮਿਲੇਗਾ, ਜਿਸ ਵਿੱਚ ਸੂਬੇ ਨਾਲ ਜੁੜੇ ਮਸਲੇ ਉਠਾਏ ਜਾਣਗੇ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਇਸ ਬਹਿਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ, ਜਿਸ ਦਾ ਮਤਲਬ ਹੈ ਕਿ ‘ਖੁੱਲ੍ਹੀ ਬਹਿਸ’ ਦੇ ਸਮਾਗਮ ਦਾ ਵੱਡਾ ਪੰਡਾਲ ਸਜੇਗਾ।
ਖੁੱਲ੍ਹੀ ਬਹਿਸ ਦੇ ਰੌਚਕ ਰਹਿਣ ਦੀ ਸੰਭਾਵਨਾ ਹੈ ਕਿਉਂਕਿ ਭਾਜਪਾ ਦੇ ਸੁਨੀਲ ਜਾਖੜ ਬਹਿਸ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕਰ ਚੁੱਕੇ ਹਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵੀ ਬਹਿਸ ਵਿੱਚ ਸ਼ਾਮਲ ਹੋਣ ਦੀਆਂ ਕਨਸੋਆਂ ਹਨ। ਖ਼ਾਸ ਗੱਲ ਇਹ ਹੈ ਕਿ ਪੰਜਾਬ ਦੇ ਮੁੱਦਿਆਂ ਦੀ ਗੱਲ ‘ਪੰਜਾਬ ਦਿਵਸ’ ਮੌਕੇ ਹੋਵੇਗੀ। ਵਿਰੋਧੀ ਧਿਰਾਂ ਵੱਲੋਂ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਦੀਆਂ ਨਾਕਾਮੀਆਂ ਨੂੰ ਉਭਾਰੇ ਜਾਣ ਦੀ ਸੰਭਾਵਨਾ ਹੈ। ਕਿਸਾਨ ਖੁਦਕੁਸ਼ੀਆਂ, ਨਸ਼ਿਆਂ ਦੇ ਮੁੱਦੇ, ਪੰਜਾਬ ਸਿਰ ਚੜ੍ਹ ਕਰਜ਼ੇ ਅਤੇ ਬੇਅਦਬੀ ਦੇ ਮਾਮਲਿਆਂ ’ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਮੌਕੇ ’ਤੇ ਰਵਾਇਤੀ ਪਾਰਟੀਆਂ ਕੋਲੋਂ ਸੂਬੇ ਨਾਲ ਕੀਤੇ ਗੁਨਾਹਾਂ ਦਾ ਜਵਾਬ ਮੰਗਣਗੇ। ਮੁੱਖ ਮੰਤਰੀ ਨੇ ਕਿਹਾ, “ਖੁੱਲ੍ਹੀ ਬਹਿਸ ਪੰਜਾਬ ਨੂੰ ਹੁਣ ਤੱਕ ਕਿੰਨੇ ਤੇ ਕਿਵੇਂ ਲੁੱਟਿਆ ਦੁਆਲੇ ਕੇਂਦਰਿਤ ਹੋਵੇਗੀ। ਇਸ ਬਹਿਸ ਵਿੱਚ ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ-ਮੁਲਾਹਜ਼ੇ, ਟੌਲ ਪਲਾਜ਼ੇ, ਜਵਾਨੀ-ਕਿਸਾਨੀ, ਵਪਾਰ-ਦੁਕਾਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਦੀ ਗੱਲ ਹੋਵੇਗੀ।”
ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੇ ਇਨ੍ਹਾਂ ਸਾਰੇ ਮਸਲਿਆਂ ’ਤੇ ਪੰਜਾਬ ਨਾਲ ਗ਼ੱਦਾਰੀ ਕੀਤੀ ਹੈ, ਜਿਸ ਲਈ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਚੇਤੇ ਰਹੇ ਕਿ ਮੁੱਖ ਮੰਤਰੀ ਨੇ ਇਨ੍ਹਾਂ ਨੇਤਾਵਾਂ ਨੂੰ ਪੰਜਾਬ ਵਾਸੀਆਂ ਅਤੇ ਮੀਡੀਆ ਸਾਹਮਣੇ ਖੁੱਲ੍ਹੀ ਬਹਿਸ ਲਈ ਵੰਗਾਰਿਆ ਸੀ।

Advertisement

ਜਾਖੜ ਨੇ ਮੰਚ ਸੰਚਾਲਕ ਦੀ ਚੋਣ ’ਤੇ ਚੁੱਕੇ ਸਵਾਲ

ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ।

ਦਵਿੰਦਰ ਪਾਲ
ਚੰਡੀਗੜ੍ਹ, 26 ਅਕਤੂਬਰ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲੀ ਨਵੰਬਰ ਨੂੰ ਪੰਜਾਬ ਦੇ ਮੁੱਦਿਆਂ ’ਤੇ ਬੁਲਾਈ ਬਹਿਸ ਵਿੱਚ ਪੂਰੀ ਤਿਆਰੀ ਨਾਲ ਹਿੱਸਾ ਲੈਣਗੇ। ਇਸ ਤਹਿਤ ਉਹ ਪੰਜਾਬ ਦੇ ਪਾਣੀ, ਕਿਸਾਨੀ, ਨੌਜਵਾਨਾਂ, ਨਸ਼ੇ, ਸੂਬੇ ’ਚ ਬਣੇ ਡਰ ਦੇ ਮਾਹੌਲ ਦੇ ਮੁੱਦੇ ਤਾਂ ਚੁੱਕਣਗੇ ਹੀ, ਇਸ ਦੇ ਨਾਲ ਉਹ ਸੂਬੇ ਦੇ ਲੋਕਾਂ ਤੋਂ ਹੋਰ ਮੁੱਦਿਆਂ ਬਾਰੇ ਵੀ ਸੁਝਾਅ ਲੈਣਗੇ।
ਭਾਜਪਾ ਦੇ ਸੂਬਾ ਪ੍ਰਧਾਨ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਨਿ੍ਹਾਂ ਨੂੰ ਬੜੀਆਂ ਉਮੀਦਾਂ ਨਾਲ ਸੱਤਾ ਸੌਂਪੀ ਸੀ ਉਹ ਸਟੇਜਾਂ ਤਕ ਸੀਮਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸੱਤਾਧਾਰੀਆਂ ਨੂੰ ਹਾਲੇ ਤੱਕ ‘ਸਟੇਟ’ ਤੇ ‘ਸਟੇਜ’ ਵਿੱਚ ਫ਼ਰਕ ਸਮਝ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਹਿਸ ਲਈ ਪ੍ਰੋ. ਨਿਰਮਲ ਸਿੰਘ ਜੌੜਾ ਨੂੰ ਸੰਚਾਲਕ ਬਣਾਇਆ ਗਿਆ ਹੈ। ਅਜਿਹੇ ਵਿਅਕਤੀ ਤੋਂ ਨਿਰਪੱਖਤਾ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ, ਜਨਿ੍ਹਾਂ ਨੂੰ ਸਰਕਾਰ ਦੇ ਰਹਿਮੋ ਕਰਮ ’ਤੇ ਖ਼ਾਸ ਜ਼ਿੰਮੇਵਾਰੀ ਮਿਲੀ ਹੋਵੇ। ਉਨ੍ਹਾਂ ਕਿਹਾ ਕਿ ਪ੍ਰੋ. ਜੋੜਾ ਨੂੰ ਸਾਹਿਤਕ ਤੇ ਨਾਟਕਾਂ ਦੀਆਂ ਸਟੇਜਾਂ ਸਾਂਭਣ ਵਿੱਚ ਮੁਹਾਰਤ ਤਾਂ ਹੈ ਪਰ ਸੂਬੇ ਦੇ ਗੰਭੀਰ ਮੁੱਦਿਆਂ ’ਤੇ ਹੋਣ ਵਾਲੀ ਬਹਿਸ ’ਚ ਨਿਰਪੱਖਤਾ ਦਿਖਾਉਣ ਬਾਰੇ ਸਵਾਲੀਆ ਨਿਸ਼ਾਨ ਲੱਗਿਆ ਹੋਇਆ ਹੈ।
ਸੁਨੀਲ ਜਾਖੜ ਨੇ ਲੋਕਾਂ ਨੂੰ ਕਿਹਾ ਕਿ ਵਟਸਐਪ ਨੰਬਰ 75085-60065 ’ਤੇ ਉਹ ਪੰਜਾਬ ਨਾਲ ਜੁੜੇ ਤਾਜ਼ਾ ਮੁੱਦਿਆਂ ਬਾਰੇ ਸਵਾਲ ਭੇਜਣ ਤਾਂ ਜੋ ਮੁੱਖ ਮੰਤਰੀ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ।

ਨਿਰਮਲ ਜੌੜਾ ਖ਼ਿਲਾਫ਼ ਟਿੱਪਣੀਆਂ ਕਰਨ ’ਤੇ ਧਾਲੀਵਾਲ ਨੇ ਜਾਖੜ ਨੂੰ ਘੇਰਿਆ

ਚੰਡੀਗੜ੍ਹ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਡਾ. ਨਿਰਮਲ ਜੌੜਾ ਬਾਰੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਕੀਤੀਆਂ ਟਿੱਪਣੀਆਂ ਵਾਜਬ ਨਹੀਂ ਹਨ। ਇਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਡਾਇਰੈਕਟਰ ਪੱਧਰ ਦੇ ਪ੍ਰੋਫੈਸਰ ਦੀ ਤੌਹੀਨ ਕਰਨ ਦੇ ਬਰਾਬਰ ਹੈ।

Advertisement
Author Image

sukhwinder singh

View all posts

Advertisement
Advertisement
×