ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵੰਤ ਮਾਨ ਨੇ ਪੰਜਾਬੀਆਂ ਨਾਲ ਧੋਖਾ ਕੀਤਾ: ਹਰਸਿਮਰਤ

08:05 AM Sep 12, 2023 IST
featuredImage featuredImage
ਬਠਿੰਡਾ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਹਰਸਿਮਰਤ ਕੌਰ ਬਾਦਲ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ
ਬਠਿੰਡਾ, 11 ਸਤੰਬਰ
ਇੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂਥ ਮਿਲਣੀ ਰੈਲੀ ਕਰਵਾਈ ਗਈ ਜਿਸ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਪੰਜਾਬੀਆਂ ਨਾਲ ਧੋਖਾ ਕਰਨ ਦੇ ਦੋਸ਼ ਲਾਏ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕੇਜਰੀਵਾਲ ਦੇ ਸੰਤਰੀ ਬਣ ਕੇ ਕੰਮ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਸੁਰੱਖਿਆ ਫ਼ੌਜ ਲੈ ਕੇ ਘੁੰਮ ਰਹੇ ਮੁੱਖ ਮੰਤਰੀ ਕੋਲ ਹੁਣ ਬੋਲਣ ਨੂੰ ਕੁੱਝ ਵੀ ਨਹੀਂ ਹੈ। ਉਨ੍ਹਾਂ ਪੰਜਾਬ ਅਤੇ ਗ਼ਰੀਬਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਜਿਸ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਨੌਕਰੀਆਂ ਦਾ ਹੋਕਾ ਦੇਣ ਵਾਲੇ ਮੁੱਖ ਮੰਤਰੀ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਬਾਹਰਲੇ ਸੂਬਿਆਂ ਦੇ ਨੌਜਵਾਨਾਂ ਨੂੰ ਨੌਕਰੀਆਂ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਵਾਲਾ ਹੁਣ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਸਮੇਤ ਅਤੇ ਪੰਜਾਬ ਦੇ ਗੁਆਂਢੀ ਸੂਬਿਆਂ ਨੂੰ ਪਾਣੀ ਦੇ ਕੇ ਕੇਜਰੀਵਾਲ ਦੀਆਂ ਵੋਟਾਂ ਪੱਕੀਆਂ ਕਰ ਰਿਹਾ ਹੈ।

Advertisement

ਰਾਜਾ ਵੜਿੰਗ ’ਤੇ ਭਗਵੰਤ ਮਾਨ ਅੱਗੇ ਗੋਡੇ ਟੇਕਣ ਦਾ ਦੋਸ਼ ਲਾਇਆ

ਸੰਗਤ ਮੰਡੀ (ਧਰਮਪਾਲ ਸਿੰਘ ਤੂਰ): ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰਾਜਾ ਵੜਿੰਗ ਨੇ ਭਗਵੰਤ ਮਾਨ ਅੱਗੇ ਗੋਡੇ ਟੇਕ ਦਿੱਤੇ ਹਨ ਤਾਂ ਜੋ ਬੱਸਾਂ ਦੀਆਂ ਬਾਡੀਆਂ ਦੀਆਂ ਫ਼ਾਈਲਾਂ ਬੰਦ ਹੀ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੂਠ ਬੋਲ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਹੈ ਜਿਸ ਕਰ ਕੇ ਪੰਜਾਬ ਦੇ ਹਿੱਤਾਂ ਦੀ ਬਲੀ ਦਿੱਤੀ ਜਾ ਰਹੀ ਹੈ। ਪਿੰਡ ਘੁੱਦਾ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਪੰਜ ਸਾਲ ਕਾਂਗਰਸ ਦੀ ਕੈਪਟਨ ਸਰਕਾਰ ਲੁੱਟ ਕੇ ਚਲੀ ਗਈ ਤੇ ਹੁਣ ਦਿੱਲੀ ਤੋਂ ਚੱਲਦੀ ‘ਆਪ’ ਸਰਕਾਰ ਵੱਲੋਂ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀਆਂ ਨੌਕਰੀਆਂ ਬਾਹਰਲੇ ਲੋਕਾਂ ਨੂੰ ਦੇ ਕੇ ਪੰਜਾਬ ਦੀ ਨੌਜਵਾਨੀ ਨਾਲ ਧੋਖਾ ਕੀਤਾ ਜਾ ਰਿਹਾ ਹੈ ਜਿਸ ਲਈ ਨੌਜਵਾਨਾਂ ਨੂੰ ਅੱਗੇ ਆਉਣ ਦੀ ਲੋੜ ਹੈ।

Advertisement
Advertisement